• Home
  • “ਆਪ’ ਨੇ ਪਟਿਆਲਾ ਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਲਈ ਉਮੀਦਵਾਰ ਐਲਾਨੇ:-ਪੜ੍ਹੋ ਸੂਚੀ

“ਆਪ’ ਨੇ ਪਟਿਆਲਾ ਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਲਈ ਉਮੀਦਵਾਰ ਐਲਾਨੇ:-ਪੜ੍ਹੋ ਸੂਚੀ

ਚੰਡੀਗੜ੍ਹ 6 ਅਪ੍ਰੈਲ :ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਮੁੱਖ ਦਫ਼ਤਰ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਸ੍ਰੀਮਤੀ ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ।
ਰਾਜਪੁਰਾ ਨਾਲ ਸੰਬੰਧਿਤ ਨੀਨਾ ਮਿੱਤਲ ਪਾਰਟੀ ਦੀ ਸਮਰਪਿਤ ਵਲੰਟੀਅਰ ਅਤੇ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ) ਨੀਨਾ ਮਿੱਤਲ (47) ਇੱਕ ਸਫਲ ਬਿਜ਼ਨੈੱਸ ਵੁਮੈਨ ਹੋਣ ਦੇ ਨਾਲ-ਨਾਲ ਸਮਾਜ ਸੇਵਕ ਵਜੋਂ ਵੱਖ ਵੱਖ ਸਮਾਜਿਕ, ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।
ਪਾਰਟੀ ਦੇ ਪੁਰਾਣੇ ਵਲੰਟੀਅਰ ਹਰਜਿੰਦਰ ਸਿੰਘ ਕਾਕਾ ਸਰਾਂ (48) ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਤੋਂ ਗਰੈਜੂਏਟ (ਬੀ.ਏ.) ਹਨ। ਇਨ੍ਹਾਂ ਦੋਵਾਂ ਨਾਮਾਂ ਦੀ ਚੋਣ ਕੋਰ ਕਮੇਟੀ ਪੰਜਾਬ ਵੱਲੋਂ ਕੀਤੀ ਗਈ ਹੈ।