• Home
  • ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਮਾਨਸਾ, : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰ ਵਾਲੀ ਇਮਾਰਤ ਦੇ ਆਲੇ ਦੁਆਲੇ ਖੜ੍ਹੇ ਹੋਣਾ, ਕਾਨੂੰਨ ਅਤੇ ਵਿਵਸਥਾ ਵਿੱਚ ਵਿਘਨ ਪੈਦਾ ਕਰਨਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। 
    ਹੁਕਮ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀ ਦੀ ਸਾਲਾਨਾ ਪ੍ਰੀਖਿਆ ਜੋ ਕਿ 1 ਮਾਰਚ ਤੋਂ 29 ਮਾਰਚ 2019 ਤੱਕ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 5:15 ਵਜੇ ਤੱਕ ਹੈ। ਇਸ ਤੋਂ ਇਲਾਵਾ ਦਸਵੀਂ ਦੀ ਪ੍ਰੀਖਿਆ ਜੋ ਕਿ 15 ਮਾਰਚ ਤੋਂ 2 ਅਪ੍ਰੈਲ 2019 ਨੂੰ ਸਵੇਰੇ 10 ਵਜੇ ਤੋਂ 1:15 ਵਜੇ ਤੱਕ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰ ਵਿੱਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸ਼ਨ ਭੰਗ ਕਰਦੇ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਲਈ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ। 
    ਉਪਰੋਕਤ ਹੁਕਮ 2 ਅਪ੍ਰੈਲ 2019 ਤੱਕ ਲਾਗੂ ਰਹੇਗਾ।