• Home
  • ਪਿੰਡ ਮਾਈਸਰਖਾਨਾ ਵਿਖੇ 11 ਅਪ੍ਰੈਲ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ : ਵਧੀਕ ਜ਼ਿਲਾ ਮੈਜਿਸਟ੍ਰੇਟ

ਪਿੰਡ ਮਾਈਸਰਖਾਨਾ ਵਿਖੇ 11 ਅਪ੍ਰੈਲ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ : ਵਧੀਕ ਜ਼ਿਲਾ ਮੈਜਿਸਟ੍ਰੇਟ

ਬਠਿੰਡਾ, 3 ਅਪ੍ਰੈਲ- ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਪਿੰਡ ਮਾਈਸਰਖਾਨਾ, ਤਹਿਸੀਲ ਤਲਵੰਡੀ ਸਾਬੋ, ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਮਿਤੀ 11 ਅਪ੍ਰੈਲ 2019 ਨੂੰ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ।  ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ । ਉਨਾਂ ਦੱਸਿਆ ਕਿ ਪਿੰਡ ਮਾਈਸਰਖਾਨਾ ਵਿਖੇ ਮਿਤੀ 11 ਅਪ੍ਰੈਲ 2019 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਇਸ ਦੌਰਾਨ ਲੋਕਾਂ ਵੱਲੋਂ ਸ਼ਰਾਬ ਅਤੇ ਨਸ਼ਿਆਂ ਦੀ ਵਰਤੋ ਕੀਤੇ ਜਾਣ 'ਤੇ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਅਤੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਉਪਰੋਕਤ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੌਰਾਨ ਅਮਨ ਅਤੇ ਸ਼ਾਂਤੀ ਬਣੀ ਰਹੇ।