• Home
  • ਨਵੇਂ ਚੁਣੇ ਪੰਚਾਂ-ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਹੁੰ ਚੁੱਕਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਨਵੇਂ ਚੁਣੇ ਪੰਚਾਂ-ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਹੁੰ ਚੁੱਕਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਲੁਧਿਆਣਾ, 10 ਜਨਵਰੀ -ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਮਿਤੀ 11 ਜਨਵਰੀ ਦਿਨ ਸ਼ੁੱਕਰਵਾਰ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ.ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਨਵੇਂ ਚੁਣੇ ਪੰਚ-ਸਰਪੰਚ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਬਰਾਂ ਦਾ ਪਹੁੰਚਣਾ ਅਤੇ ਸਹੁੰ ਚੁੱਕਣਾ ਲਾਜ਼ਮੀ ਹੈ ਜਿਸ ਕਰਕੇ ਉਪਰੋਕਤ ਚੁਣੇ ਨੁਮਾਇੰਦਿਆਂ ਨੂੰ ਹਰ ਹੀਲੇ ਸਮਾਗਮ ਵਿੱਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਗਏ ਪੰਚ-ਸਰਪੰਚ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ 12 ਹਜ਼ਾਰ ਤੋਂ ਵਧੇਰੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੁਤਾਬਿਕ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਸਮਾਗਮ ਦੌਰਾਨ ਸਰਪੰਚਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਜਾ ਰਹੇ ਅਰਧ ਸਰਕਾਰੀ ਪੱਤਰ ਵੀ ਦਿੱਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਵੀ ਹਾਜ਼ਰ ਸਨ।