• Home
  • ਅਕਾਲੀ ਦਲ ਦੀ ਸਾਖ਼ ਨੂੰ ਲੱਗਣ ਲੱਗਾ ਖੋਰਾ :-ਹਰਸਿਮਰਤ ਦੇ ਇਲਾਕੇ ਤੋਂ ਅਸਤੀਫ਼ੇ ਸ਼ੁਰੂ

ਅਕਾਲੀ ਦਲ ਦੀ ਸਾਖ਼ ਨੂੰ ਲੱਗਣ ਲੱਗਾ ਖੋਰਾ :-ਹਰਸਿਮਰਤ ਦੇ ਇਲਾਕੇ ਤੋਂ ਅਸਤੀਫ਼ੇ ਸ਼ੁਰੂ

ਚੰਡੀਗੜ੍ਹ, (ਖ਼ਬਰ ਵਾਲੇ ਬਿਊਰੋ)।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਕਾਂਗਰਸ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਅਕਾਲੀ ਦਲ ਦੇ ਹੁਕਮਰਾਨ ਬਾਦਲ ਪਰਿਵਾਰ  ਖ਼ਿਲਾਫ਼ ਹੁਣ ਪਾਰਟੀ ਵਿੱਚ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹੀ ਪਾਰਟੀ ਦੇ ਲੀਡਰਾਂ ਨੇ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਸ਼ੁਰੂਆਤ ਬਾਦਲ ਪਰਿਵਾਰ ਦੀ ਨੂੰਹ ਅਤੇ ਨੰਨੀ ਛਾਂ ਹਰਸਿਮਰਤ ਕੌਰ ਦੇ ਲੋਕ ਸਭਾ ਹਲਕੇ ਬਠਿੰਡਾ ਤੋਂ ਹੋ ਗਈ ਹੈ। ਬਠਿੰਡਾ ਸਹਿਰੀ ਇਲਾਕੇ ਦੇ ਸਾਬਕਾ ਐਮ.ਸੀ. ਮਨਜੀਤ ਸਿੰਘ ਮੌੜ ਨੇ ਅਸਤੀਫ਼ਾ ਦਿੰਦੇ ਹੋਏ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਿੱਚ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਵੀ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ ਹਨ। ਜਿਸ ਦੇ ਚਲਦੇ ਉਹ ਪਾਰਟੀ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਅਗਾਂਹ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਉਨ੍ਹਾਂ ਦਾ ਕੋਈ ਰਿਸ਼ਤਾ ਨਹੀਂ ਹੋਵੇਗਾ।