• Home
  • ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਨੁਮਾਇੰਦਿਆਂ ਨੂੰ ਚੋਣਾਂ ਸਬੰਧੀ ਸ਼ਡਿਊਲ ਦੀਆਂ ਕਾਪੀਆਂ ਸੌਂਪੀਆਂ

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਨੁਮਾਇੰਦਿਆਂ ਨੂੰ ਚੋਣਾਂ ਸਬੰਧੀ ਸ਼ਡਿਊਲ ਦੀਆਂ ਕਾਪੀਆਂ ਸੌਂਪੀਆਂ

ਫ਼ਾਜ਼ਿਲਕਾ, 11 ਮਾਰਚ : ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਮੇਤ ਹੋਰਨਾਂ ਰਾਜਾਂ ਵਿੱਚ ਚੋਣਾਂ ਕਰਾਉਣ ਸਬੰਧੀ ਉਲੀਕੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।
ਸ. ਛੱਤਵਾਲ ਨੇ ਕਾਂਗਰਸ, ਭਾਜਪਾ, ਬਸਪਾ, ਕਮਿਊਨਿਸਟ ਪਾਰਟੀਆਂ, ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰਨਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਦੀਆਂ ਕਾਪੀਆਂ ਵੀ ਦਿੱਤੀਆਂ। ਉਨ੍ਹਾਂ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਬਦਲੇ ਗਏ ਪੋਲਿੰਗ ਬੂਥਾਂ ਬਾਰੇ ਵੀ ਸਿਆਸੀ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ।
ਸ. ਛੱਤਵਾਲ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਆਪਣਾ ਪੋਲਿੰਗ ਬੂਥ ਏਜੰਟ ਤੈਨਾਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸਹੀ ਬੂਥਾਂ ਬਾਰੇ ਦੱਸਿਆ ਜਾ ਸਕੇ।
ਮੀਟਿੰਗ ਦੌਰਾਨ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਧਿਕਾਰੀ, ਤਹਿਸੀਲਦਾਰ ਚੋਣਾਂ ਅਤੇ ਚੋਣ ਅਮਲੇ ਦੇ ਹੋਰ ਅਧਿਕਾਰੀ ਵੀ ਸ਼ਾਮ