ਤਾਜਾ ਖਬਰਾਂ
...
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ( ਬੀਜੇਪੀ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ) ਦੇ ਪਤੀ ਅਰਵਿੰਦਰ ਸਿੰਘ ਭੁੱਲਰ(58 ) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ ਗਈ। ਦੱਸਣ ਯੋਗ ਹੈ ਕਿ ਉਹ ਕੈਂਸਰ ਬਿਮਾਰੀ ਤੋਂ ਪੀੜਤ ਸਨ। ਉਹਨਾਂ ਦੀ ਬੇਵਕਤੀ ਮੌਤ ਤੇ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਡਸਾ , ਪ੍ਰੇਮ ਸਿੰਘ ਚੰਦੂ ਮਾਜਰਾ , ਮੋਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Get all latest content delivered to your email a few times a month.