IMG-LOGO
ਹੋਮ ਪੰਜਾਬ, ਰਾਸ਼ਟਰੀ, 🔴 ਵੱਡੀ ਖ਼ਬਰ# ਪੰਜਾਬ- ਹਰਿਆਣਾ 'ਚ 3.2 ਤੀਬਰਤਾ ਨਾਲ ਮਹਿਸੂਸ...

🔴 ਵੱਡੀ ਖ਼ਬਰ# ਪੰਜਾਬ- ਹਰਿਆਣਾ 'ਚ 3.2 ਤੀਬਰਤਾ ਨਾਲ ਮਹਿਸੂਸ ਕੀਤੇ ਭੂਚਾਲ ਦੇ ਝਟਕੇ

Admin User - Apr 25, 2024 08:00 PM
IMG

.

ਚੰਡੀਗੜ੍ਹ: ਵੀਰਵਾਰ ਸ਼ਾਮ ਨੂੰ ਪੰਜਾਬ ਅਤੇ ਹਰਿਆਣੇ 'ਚ ਸ਼ਾਮ 6.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਹਿਲਜੁਲ ਕਾਰਨ ਧਰਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਸੀ।

ਭੂਚਾਲ ਦਾ ਕੇਂਦਰ ਪੰਜਾਬ ਦੀ ਸਰਹੱਦ ਨਾਲ ਲੱਗਦੇ ਸਿਰਸਾ ਦੀ ਮੰਡੀ ਡੱਬਵਾਲੀ ਨੇੜੇ ਸੀ। ਸਿਰਸਾ ਤੋਂ ਇਲਾਵਾ ਰਾਜਸਥਾਨ ਦੇ ਸ੍ਰੀਗੰਗਾਨਗਰ, ਹਨੂੰਮਾਨਗੜ੍ਹ ਅਤੇ ਪੰਜਾਬ ਦੇ ਅਬੋਹਰ, ਬਠਿੰਡਾ ਅਤੇ ਮਾਨਸਾ ਖੇਤਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.