IMG-LOGO
ਹੋਮ ਪੰਜਾਬ: ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਕੰਬਾਈਨ ਦੀ ਲਪੇਟ 'ਚ...

ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਕੰਬਾਈਨ ਦੀ ਲਪੇਟ 'ਚ ਆਉਣ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ

Admin User - Apr 25, 2024 10:09 PM
IMG

.

ਮੋਗਾ: ਮੋਗਾ ਦੇ ਬਾਘਾ ਪੁਰਾਣਾ ਕਸਬੇ ਨੇੜੇ ਪਿੰਡ ਸਮਾਧ ਭਾਈ ਨੇੜੇ ਕੰਬਾਈਨ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ।

 

ਜਾਣਕਾਰੀ ਦਿੰਦੇ ਹੋਏ ਸਹਾਇਕ ਐਸਐਚਓ ਬਾਘਾ ਪੁਰਾਣਾ ਜਗਤਾਰ ਸਿੰਘ ਨੇ ਦੱਸਿਆ ਕਿ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਦੋਵੇਂ ਵਾਸੀ ਪਿੰਡ ਸਮਾਧ ਭਾਈ ਬੀਤੀ ਰਾਤ ਆਪਣੇ ਮੋਟਰਸਾਈਕਲ 'ਤੇ ਪਿੰਡ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਕੰਬਾਈਨ ਨੇ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਕੰਬਾਈਨ ਪਿੰਡ ਸਮਾਧ ਭਾਈ ਦੇ ਵਸਨੀਕ ਜਗਜੀਤ ਸਿੰਘ ਜੱਗਾ ਚਲਾ ਰਹੇ ਹਨ। ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਕੰਬਾਈਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨੀ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਾ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਵਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.