ਤਾਜਾ ਖਬਰਾਂ
.
ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਭਲਕੇ ਬੁੱਧਵਾਰ 23 ਅਕਤੂਬਰ ਨੂੰ ਦੁਵੱਲੀ ਮੁਲਾਕਾਤ ਕਰਨਗੇ। ਦੋਵੇਂ ਨੇਤਾ 2 ਸਾਲ ਬਾਅਦ ਮਿਲਣਗੇ। 2020 'ਚ ਗਲਵਾਨ ਝੜਪ ਤੋਂ ਬਾਅਦ ਸਬੰਧਾਂ 'ਚ ਆਈ ਤਣਾਅ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਮੋਦੀ ਅਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਹੋਵੇਗੀ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਸਕੱਤਰ ਵਿਕਰਮ ਮਿਸ਼ਰੀ ਨੇ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਇੱਕ ਦੂਜੇ ਨੂੰ ਜੱਫੀ ਪਾਈ।
ਪੁਤਿਨ ਨੇ ਕਿਹਾ, "ਸਾਡੇ ਸਬੰਧ ਇੰਨੇ ਚੰਗੇ ਹਨ ਕਿ ਤੁਸੀਂ ਬਿਨਾਂ ਅਨੁਵਾਦਕ ਦੇ ਜੋ ਮੈਂ ਕਹਿੰਦਾ ਹਾਂ ਉਹ ਸਮਝਦੇ ਹੋ।"
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਯੁੱਧ 'ਤੇ ਭਾਰਤ ਦਾ ਸਟੈਂਡ ਬਰਕਰਾਰ ਰੱਖਿਆ। ਉਨ੍ਹਾਂ ਕਿਹਾ, "ਹਰ ਸਮੱਸਿਆ ਦਾ ਸ਼ਾਂਤੀਪੂਰਵਕ ਹੱਲ ਹੋਣਾ ਚਾਹੀਦਾ ਹੈ। ਰੂਸ-ਯੂਕਰੇਨ ਜੰਗ ਗੱਲਬਾਤ ਨਾਲ ਹੀ ਰੁਕੇਗੀ। ਭਾਰਤ ਸੰਘਰਸ਼ ਨੂੰ ਸੁਲਝਾਉਣ ਲਈ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ।
Get all latest content delivered to your email a few times a month.