ਤਾਜਾ ਖਬਰਾਂ
ਚੰਡੀਗੜ੍ਹ- ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੌਰੇ ਤੇ ਹਨ। ਕੱਲ ਉਹ ਚੰਡੀਗੜ੍ਹ ਪਹੁੰਚੇ ਸਨ।ਹਵਾਈ ਅੱਡੇ ਤੇ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ। ਇਸ ਤੋਂ ਬਾਅਦ ਉਹ ਪੰਜਾਬ ਰਾਜ ਭਵਨ ਪਹੁੰਚੇ। ਇਹ ਪਲ ਪੰਜਾਬ ਅਤੇ ਚੰਡੀਗੜ੍ਹ ਲਈ ਬਹੁਤ ਮਹੱਤਵਪੂਰਨ ਸੀ ਇਸ ਦੌਰਾਨ ਸੁਰੱਖਿਆ ਸਖ਼ਤ ਪ੍ਰਬੰਧ ਪੁਲਿਸ ਵੱਲੋਂ ਕੀਤੇ ਗਏ ਸਨ। ਪੁਲਿਸ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਤੱਕ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਥੌੜੀ ਦੂਰ ਤੇ ਪੁਲਿਸ ਕਰਮਚਾਰੀ ਮੁਲਾਜ਼ਮ ਤੈਨਾਤ ਕੀਤੇ ਗਏ ਸਨ। ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਸਨ।
ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੰਠਿਡਾ ਜ਼ਿਲ੍ਹੇ ਦੇ ਦੌਰੇ ਤੇ ਹਨ। ਦੇਸ਼ ਦੀ ਰਾਸ਼ਟਰਪਤੀ ਜ਼ਿਲ੍ਹੇ ਦੀ ਸੈਂਟਰ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਾਮਲ ਹੋਏ। ਇੱਥੇ ਇਸ ਪ੍ਰੋਗਰਾਮ ਦੇ ਵਿੱਚ ਉਨ੍ਹਾਂ ਦੇ ਨਾਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
ਰਾਸ਼ਟਰਪਤੀ ਨੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਚੰਗੇ ਭੱਵਿਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਆਪਣੇ ਸੰਬੋਧਨ ਦੌਰਾਨ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਤੁਸੀ ਸਾਰੇ ਵਿਦਿਆਰਥੀ ਆਉਣ ਵਾਲੇ ਸਮੇਂ ਦੇ ਵਿੱਚ ਦੇਸ਼ ਅਤੇ ਆਪਣੇ ਪਰਿਵਾਰ ਦਾ ਨਾਂਅ ਰੋਸ਼ਨ ਕਰੋਗੇ।ਇਸ ਤੋਂ ਬਾਅਦ ਹੁਣ ਰਾਸ਼ਟਰਪਤੀ ਦੇ ਵੱਲੋਂ ਬਠਿੰਡਾ ਏਮਸ ਹੋਸਪਿਟਲ ਦਾ ਵੀ ਦੌਰਾ ਕੀਤਾ ਜਾਵੇਗਾ ਅਤੇ ਉੱਥੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੇ। ਇਸ ਬਾਅਦ ਉਹਨਾਂ ਦਾ ਅਗਲਾ ਪ੍ਰੋਗਰਾਮ ਮੁਹਾਲੀ ਵਿੱਚ ਹੋਵੇਗਾ ਜਿੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੀਐੱਮ ਦੇ ਨਾਲ ਦੋਵੇਂ ਸੂਬਿਆਂ ਦੇ ਗਵਰਨਰ ਮੌਜੂਦ ਰਹਿਣਗੇ।
Get all latest content delivered to your email a few times a month.