ਤਾਜਾ ਖਬਰਾਂ
🔴 ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਬੰਬਰ ਠਾਕੁਰ 'ਤੇ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਬੰਬਰ ਠਾਕੁਰ ਦੇ ਨਾਲ ਉਨ੍ਹਾਂ ਦਾ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਵੀ ਜ਼ਖ਼ਮੀ ਹੋ ਗਿਆ। ਬੰਬਰ ਠਾਕੁਰ ਨੂੰ ਇੱਕ ਗੋਲੀ ਅਤੇ ਪੀਐਸਓ ਨੂੰ ਤਿੰਨ ਗੋਲੀਆਂ ਲੱਗੀਆਂ।ਇਸ ਕਾਰਨ ਦੋਵਾਂ ਦਾ ਕਾਫੀ ਖੂਨ ਵਹਿ ਗਿਆ। ਬੰਬਰ ਠਾਕੁਰ ਨੂੰ ਆਈਜੀਐਮਸੀ ਸ਼ਿਮਲਾ ਅਤੇ ਪੀਐਸਓ ਨੂੰ ਬਿਲਾਸਪੁਰ ਏਮਜ਼ ਲਈ ਰੈਫਰ ਕੀਤਾ ਗਿਆ ਹੈ।
ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਸ ਵਿਚ 4 ਦੋਸ਼ੀ ਕੈਦ ਹੋ ਚੁੱਕੇ ਹਨ। ਇੱਕ ਦੋਸ਼ੀ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੂਰੇ ਸ਼ਹਿਰ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਜਲਦੀ ਫੜਨ ਦਾ ਦਾਅਵਾ ਕੀਤਾ ਹੈ।ਬੰਬਰ ਠਾਕੁਰ 'ਤੇ ਇਕ ਸਾਲ ਪਹਿਲਾਂ ਵੀ ਹਮਲਾ ਹੋਇਆ ਸੀ।
ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ਬੰਬਰ ਠਾਕੁਰ ਚੰਦਰ ਸੈਕਟਰ ਵਿੱਚ ਆਪਣੀ ਪਤਨੀ ਨੂੰ ਦਿੱਤੀ ਸਰਕਾਰੀ ਰਿਹਾਇਸ਼ ਵਿੱਚ ਆਪਣੇ ਸਮਰਥਕਾਂ ਨਾਲ ਹੋਲੀ ਖੇਡ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ 10 ਤੋਂ 12 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਦੋਵਾਂ ਨੂੰ ਮੁੱਢਲੀ ਸਹਾਇਤਾ ਲਈ ਬਿਲਾਸਪੁਰ ਹਸਪਤਾਲ ਲਿਆਂਦਾ ਗਿਆ, ਪਰ ਇੱਥੋਂ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਲਈ ਰੈਫਰ ਕਰ ਦਿੱਤਾ ਗਿਆ। ਇਹ ਜਾਣਕਾਰੀ ਸਾਬਕਾ ਵਿਧਾਇਕ ਬੰਬਰ ਦੇ ਬੇਟੇ ਈਸ਼ਾਨ ਸਿੰਘ ਨੇ ਆਪਣੇ ਪਿਤਾ ਨੂੰ ਗੋਲੀ ਮਾਰਨ ਬਾਰੇ ਸੋਸ਼ਲ ਮੀਡੀਆ (ਫੇਸਬੁੱਕ) 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਸਨੇ ਲਿਖਿਆ- ਪਿਤਾ ਨੂੰ ਗੋਲੀ ਮਾਰ ਦਿੱਤੀ ਗਈ ਸੀ।
Get all latest content delivered to your email a few times a month.