ਤਾਜਾ ਖਬਰਾਂ
ਦੋਦਾ, ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਲੜੀ ਵਿੱਚ ਅੱਜ ਅਭੀਜੀਤ ਕਪਲਿਸ਼ ਡਿਪਟੀ ਕਮਿਸ਼ਨਰ ਅਤੇ ਡਾ ਅਖਿਲ ਚੌਧਰੀ ਆਈ.ਪੀ.ਐਸ ਐਸ.ਐਸ.ਪੀ ਨੇ ਦੋਦਾ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਬਣੇ ਓਟ ਕਲੀਨਿਕਤ ਦਾ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਹਨਾਂ ਨੇ ਇੱਥੇ ਉਪਲਬਧ ਸਹੂਲਤਾਂ ਅਤੇ ਦਵਾਈਆਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡਣ ਆਉਣ ਵਾਲੇ ਲੋਕਾਂ ਦੀ ਸਹੀ ਤਰੀਕੇ ਨਾਲ ਕੌਂਸਲਿੰਗ ਕੀਤੇ ਜਾਵੇ ਤਾਂ ਜੋ ਉਹ ਜਲਦ ਤੋਂ ਜਲਦ ਨਸ਼ਾ ਛੱਡ ਕੇ ਆਮ ਨਾਗਰਿਕ ਵਜੋਂ ਜੀਵਨ ਜਿਉ ਸਕਣ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਜੋ ਸਰਕਾਰੀ ਸੰਸਥਾ ਤੋਂ ਨਸ਼ਾ ਛੱਡਣ ਦੀ ਦਵਾਈ ਲੈਂਦਾ ਹੈ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।
ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਡਾ ਅਖਿਲ ਚੌਧਰੀ IPS ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਕੀਤੀ ਗਈ ਸਖਤੀ ਤੋਂ ਬਾਅਦ ਸਪਲਾਈ ਲਾਈਨ ਵਿੱਚ ਕਟੌਤੀ ਆਈ ਹੈ ਜਿਸ ਕਾਰਨ 250 ਦੇ ਕਰੀਬ ਲੋਕ ਨਸ਼ਾ ਛੱਡਣ ਲਈ ਓਟ ਕਲੀਨਿਕ ਪਹੁੰਚੇ ਹਨ। ਉਹਨਾਂ ਨੇ ਕਿਹਾ ਕਿ ਨਸ਼ਾ ਪੀੜਿਤ ਲਈ ਇਹ ਇੱਕ ਬਿਮਾਰੀ ਹੈ ਜਿਸ ਦਾ ਇਲਾਜ ਸੰਭਵ ਹੈ।
ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਸਿਵਲ ਸਰਜਨ ਡਾ ਜਗਦੀਪ ਚਾਵਲਾ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਜਿਹੜੀਆਂ ਦਵਾਈਆਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਉਹਨਾਂ ਦੀ ਜਾਂਚ ਕੀਤੀ ਗਈ ਉਹਨਾਂ ਕਿਹਾ ਕਿ ਦੋਦਾ ਓਟ ਸੈਂਟਰ ਵਿੱਚ ਤਕਰੀਬਨ 50 ਪਿੰਡ ਜੁੜੇ ਹੋਏ ਹਨ ਅਤੇ ਪੁਲਿਸ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਵਾਸਤੇ ਜਾਗਰੁਕ ਅਭਿਆਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਜੋ ਨਸ਼ਾ ਕਰਨ ਦੇ ਆਦੀ ਹਨ ਪਿੰਡ ਵਾਸੀਆਂ ਦੀ ਮਦਦ ਨਾਲ ਉਹਨਾਂ ਦਾ ਓਟ ਸੈਂਟਰਾਂ ਦੇ ਵਿੱਚ ਇਲਾਜ ਕਰਵਾ ਕੇ ਦਿੱਤਾ ਜਾ ਰਿਹਾ। ਉਹਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇ ਕੋਈ ਤੁਹਾਡੇ ਨਜ਼ਦੀਕ ਨਸ਼ੇ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਤੁਸੀਂ ਸਾਡੇ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ 8054942100 ਤੇ ਦਿਓ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਤੋਂ ਪੀੜਿਤ ਹੈ ਤਾਂ ਉਹ ਸਿਹਤ ਸੰਸਥਾ ਤੋਂ ਆਪਣਾ ਇਲਾਜ ਕਰਵਾਏ। ਇਸ ਮੌਕੇ ਸਿਵਲ ਸਰਜਨ ਤੋਂ ਇਲਾਵਾ ਸਥਾਨਕ ਹਸਪਤਾਲ ਦੇ ਸਟਾਫ ਵੀ ਹਾਜ਼ਰ ਸੀ।
Get all latest content delivered to your email a few times a month.