ਤਾਜਾ ਖਬਰਾਂ
ਅੰਮ੍ਰਿਤਸਰ ਦੇ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਹਾਲਾਂਕਿ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਇਹ ਮਾੜੇ ਅਨਸਰ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਕਦੀ ਮੰਦਰਾਂ ਦੇ ਵਿੱਚ ਬੰਬ ਬਲਾਸਟ ਕੀਤਾ ਜਾ ਰਿਹਾ ਹੈ ਤੇ ਕਦੀ ਸ਼ਰਾਬ ਦੇ ਠੇਕਿਆਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਉੱਥੇ ਹੀ ਅੱਜ ਹਲਕਾ ਮਜੀਠਾ ਵਿਖੇ ਠੇਕੇ ਦੇ ਉੱਤੇ ਦੇਰ ਰਾਤ 9 ਵਜੇ ਤੋਂ ਬਾਅਦ ਦੋ ਅਰਬ ਸ਼ੈਤੇ ਵਿਅਕਤੀਆਂ ਵੱਲੋਂ ਇੱਕ ਠੇਕੇ ਤੇ ਪੈਟਰੋਲ ਬੰਬ ਸੁੱਟਿਆ ਗਿਆ ਤੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਤੋਂ ਬਾਅਦ ਠੇਕੇ ਦੇ ਬੈਠੇ ਕਰਿੰਦਿਆਂ ਤੇ ਗੋਲੀ ਵੀ ਚਲਾਈ ਗਈ ਪਰ ਕਿਸੇ ਨੂੰ ਗੋਲੀ ਨਹੀਂ ਲੱਗੀ ਹਮਲਾਵਰ ਭੱਜਣ ਲੱਗੇ ਤਾਂ ਉਹਨਾਂ ਦੀ ਮੈਗਜ਼ੀਨ ਹੇਠਾ ਡਿੱਗ ਪਈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਿਸਦੇ ਚਲਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ ਠੇਕੇ ਦੇ ਅਧਿਕਾਰੀ ਮੌਕੇ ਤੇ ਪੁੱਜੇ ਤੇ ਉਹਨਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਪਹਿਲਾਂ ਵੀ ਸਾਡੇ ਹਲਕਾ ਮਜੀਠਾ ਵਿੱਚ ਸ਼ਰਾਬ ਦੇ ਠੇਕਿਆਂ ਤੇ ਕਈ ਵਾਰ ਲੁੱਟ ਖੋਹ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਗੋਲੀਆਂ ਵੀ ਚਲਾਈਆਂ ਗਈਆਂ ਹਨ ਪਰ ਅੱਜ ਵੀ ਰਾਤ ਨੌ:15 ਵਜੇ ਦੇ ਕਰੀਬ ਦੋ ਅਨਪਛਾਤੇ ਵਿਅਕਤੀਆਂ ਵੱਲੋਂ ਸਾਡੇ ਠੇਕੇ ਤੇ ਪੈਟਰੋਲ ਬੰਬ ਸੁੱਟਿਆ ਗਿਆ ਤੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਤੋਂ ਬਾਅਦ ਗੋਲੀਆਂ ਵੀ ਚਲਾਈਆਂ ਗਈਆਂ ਜਿਨਾਂ ਜਿਸ ਦੇ ਚਲਦੇ ਹਮਲਾਵਰਾਂ ਦਾ ਮੈਗਜ਼ੀਨ ਹੇਠਾਂ ਡਿੱਗ ਪਿਆ ਪਰ ਆਪ ਉਹ ਮੌਕੇ ਤੋਂ ਫਰਾਰ ਹੋ ਗਏ ਜਦੋਂ ਅਸੀਂ ਇਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਪ੍ਰਸ਼ਾਸਨ ਨੇ ਮੈਗਜ਼ੀਨ ਸਾਡੇ ਮੁਲਾਜ਼ਮਾਂ ਕੋਲੋਂ ਲੈਣ ਦੀ ਕੋਸ਼ਿਸ਼ ਕੀਤੀ ਜਦੋਂ ਉਹਨਾਂ ਕਿਹਾ ਕਿ ਸਾਡੇ ਮਾਲਕ ਆਣਗੇ ਤਾਂ ਉਹੀ ਤੁਹਾਨੂੰ ਦੇਣਗੇ ਤੇ ਸਾਡੇ ਮੁਲਾਜ਼ਮ ਨੂੰ ਹੀ ਪੁਲਿਸ ਵਾਲੇ ਆਪਣੇ ਨਾਲ ਬੰਦੀ ਬਣਾ ਕੇ ਲੈ ਗਏ ਉੱਥੇ ਹੀ ਠੇਕੇ ਦੇ ਅਧਿਕਾਰੀਆਂ ਨੇ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਮੌਕੇ ਹਲਕਾ ਮਜੀਠਾ ਦੇ ਡੀਐਸਪੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਕੀਤੀ ਗਈ ਸ਼ੁਰੂ ਉੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਾਨੂੰ ਰਾਤ 9 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਠੇਕੇ ਦੇ ਉੱਤੇ ਕਿਸੇ ਵੱਲੋਂ ਪੈਟਰੋਲ ਬੰਬ ਸੁੱਟਿਆ ਗਿਆ ਹੈ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਇੱਕ ਮੈਗਜ਼ੀਨ ਵੀ ਬਰਾਮਦ ਹੋਇਆ ਹੈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.