ਤਾਜਾ ਖਬਰਾਂ
ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਪਿੰਡ ਵਿੱਚ ਨਸ਼ਾ ਵਿਰੋਧੀ ਗਸ਼ਤ ਕਰ ਰਹੀ ਪੁਲਿਸ ਟੀਮ 'ਤੇ ਕੁੱਝ ਲੋਕਾਂ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਟੀਮ ਜਦੋਂ ਚੈਕਿੰਗ ਕਰ ਰਹੀ ਸੀ ਤਾਂ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਘਰ ਵਿੱਚ ਘਸੀਟਿਆ ਅਤੇ ਗੇਟ ਬੰਦ ਕਰਕੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਗਏ। ਫਿਲਹਾਲ ਪੁਲਿਸ ਵੱਲੋਂ ਤਿੰਨ ਔਰਤਾਂ ਸਮੇਤ ਪੰਜ ਖ਼ਿਲਾਫ਼ FIR ਦਰਜ ਕਰ ਲਈ ਗਈ ਹੈ।
ਜਾਣਕਾਰੀ ਦਿੰਦੇ ਹੋਏ ਐਸਐਚਓ ਗੁਰਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਕੁਲਦੀਪ ਅਤੇ ਹੌਲਦਾਰ ਹੇਮੰਤ ਕੁਮਾਰ ਪੁਲਿਸ ਟੀਮ ਨਾਲ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਗਸ਼ਤ 'ਤੇ ਸਨ। ਉਹ ਸਾਬੂਆਣਾ ਪਿੰਡ ਜਾ ਰਹੇ ਸਨ। ਜਦੋਂ ਉਨ੍ਹਾਂ ਨੇ ਬਾਂਡੀਵਾਲਾ ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ ਅਤੇ ਉਸਦੀ ਜਾਂਚ ਸ਼ੁਰੂ ਕੀਤੀ ਤਾਂ ਉਸਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਘਰ ਦੇ ਅੰਦਰ ਘਸੀਟ ਕੇ ਲੈ ਗਏ ਅਤੇ ਗੇਟ ਬੰਦ ਕਰ ਦਿੱਤਾ।
ਪੁਲਿਸ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਤੋਂ ਜਾਂਚ ਕੀਤੇ ਜਾ ਰਹੇ ਵਿਅਕਤੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਫਿਲਹਾਲ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਦੇ ਕਰੀਬ ਨਾਮ ਅਤੇ ਦੋ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਰਾਜਕੁਮਾਰ, ਦਿਲਬਾਗ ਸਿੰਘ, ਸੁਮਨ ਰਾਣੀ, ਰਾਮਪਿਆਰੀ ਅਤੇ ਸੋਨੂੰ ਬਾਲਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
Get all latest content delivered to your email a few times a month.