ਤਾਜਾ ਖਬਰਾਂ
ਫਤਹਿਗੜ੍ਹ ਸਾਹਿਬ- ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਬੁਲਡੋਜ਼ਰ ਐਕਸ਼ਨ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਅਮਲੋਹ ਐਕਸ਼ਨ ਹੋਇਆ। ਇਸ ਦੌਰਾਨ ਹਰਜੀਤ ਸਿੰਘ ਨਾਂ ਦੇ ਵਿਅਕਤੀ ਦੀ ਨਾਜਾਇਜ਼ ਉਸਾਰੀ ਕੀਤੀ ਗਈ ਜਾਇਦਾਦ ਨੂੰ ਢਾਹ ਦਿੱਤਾ ਗਿਆ। ਢਾਹੀ ਗਈ ਜਾਇਦਾਦ ਇੱਕ ਆਲੀਸ਼ਾਨ ਘਰ ਸੀ, ਜਿਸ ਦਾ ਕੰਮ ਅਜੇ ਵੀਂ ਚੱਲ ਰਿਹਾ ਸੀ।
ਇਸ ਮੌਕੇ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਹਰਜੀਤ ਸਿੰਘ ਖ਼ਿਲਾਫ਼ ਚਾਰ ਐਨਡੀਪੀਐਸ ਕੇਸ ਅਤੇ ਇੱਕ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਜਦੋਂਕਿ ਮੁਲਜ਼ਮ ਦੀ ਮਾਤਾ ਬਲਜੀਤ ਕੌਰ ਖ਼ਿਲਾਫ਼ ਲੜਾਈ ਝਗੜੇ ਦਾ ਮਾਮਲਾ ਦਰਜ ਹੈ।
ਸਾਰਾ ਪਰਿਵਾਰ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ। ਪਿੰਡ ਵਾਸੀਆਂ ਨੇ ਮਕਾਨ ਢਾਹੁਣ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ। ਇੱਕ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ। ਇਹ ਕਾਰਵਾਈ ਅੱਗੇ ਵੀ ਜਾਰੀ ਹੈ। ਇਸ ਮੌਕੇ ਅਧਿਕਾਰੀਆਂ ਨੇ ਉਸ ਨੂੰ ਨਸ਼ਾ ਛੱਡਣ ਲਈ ਕਿਹਾ, ਨਹੀਂ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.