IMG-LOGO
ਹੋਮ ਪੰਜਾਬ: War on Drug# ਡਰੱਗ ਹੋਟਸਪੋਟ ਏਰੀਆ ਦੀ ਕੀਤੀ ਚੈਕਿੰਗ, ਨਸ਼ੀਲੇ...

War on Drug# ਡਰੱਗ ਹੋਟਸਪੋਟ ਏਰੀਆ ਦੀ ਕੀਤੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

Admin User - Mar 29, 2025 04:12 PM
IMG

 ਮਾਨਸਾ, 29 ਮਾਰਚ 2025 ( ਸੰਜੀਵ ਜਿੰਦਲ ) : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤਨੀਤੀ ਅਪਣਾਈ ਗਈ ਹੈ। ਜਿਸਦੇ ਤਹਿਤ ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ 'ਯੁੱਧ ਨਸ਼ਿਆ ਵਿਰੁੱਧ' ਤਹਿਤ ਡਰੱਗ ਹੋਟਸਪੋਟ ਏਰੀਆ ( ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PAIS ਐਪ ਅਤੇ ਸਨੈਫਰ dog ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ ਵਿਚ 1 ਐਸ.ਪੀ, 5 ਡੀ.ਐਸ.ਪੀ, 12 ਮੁੱਖ ਅਫਸਰ, ਇੰਚਾਰਜ CIA ਸਟਾਫ ਮਾਨਸਾ ਦੇ ਕੁੱਲ 360 ਪੁਲਿਸ ਕਰਮਚਾਰੀਆ ਨੇ ਭਾਗ ਲਿਆ। 

 

ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸ਼ੱਕੀ ਵਿਅਕਤੀਆ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ ਭਂਸ਼ ਤਹਿਤ 06 ਮੁਕੱਦਮੇ ਦਰਜ ਕਰਕੇ 16 ਗ੍ਰਾਮ ਹੈਰੋਇਨ, 165 ਕੈਪਸੂਲ ਸਿਗਨੇਚਰ ਦੀ 

ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।


ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਸਨਾਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ। ਮੁਕੱਦਮਾ ਨੰਬਰ 63 ਮਿਤੀ 06.08.2019 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆ ਦਾ PO ਜਗਤਾਰ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਰੋੜੀ (ਹਰਿਆਣਾ) ਨੂੰ ਗ੍ਰਿਫਤਾਰ ਕੀਤਾ ਗਿਆ। ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ।ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੌਜਵਾਨਾਂ/ਬੱਚਿਆ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.