ਤਾਜਾ ਖਬਰਾਂ
ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ, ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ 'ਤੇ ਧਿਆਨ ਨਹੀਂ ਦਿੰਦੀਆਂ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਿਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।
Get all latest content delivered to your email a few times a month.