ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ ਮਜ਼ਦੂਰ ਸੰਗਠਨ (KMM) ਦਰਮਿਆਨ ਮਤਭੇਦ ਸਾਹਮਣੇ ਆਏ ਹਨ। ਸਰਵਣ ਸਿੰਘ ਪੰਧੇਰ ਦੀ ਹਮਾਇਤੀ ਜਥੇਬੰਦੀ ਕੇਐੱਮਐੱਮ ਨੇ 31 ਮਾਰਚ ਯਾਨੀ ਕੱਲ੍ਹ ਸੋਮਵਾਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਦੀ ਜਥੇਬੰਦੀ ਐਸਕੇਐਮ (ਗੈਰ-ਸਿਆਸੀ) ਨੇ ਇਸ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। SKM ਨੇ ਇੱਕ ਬਿਆਨ ਜਾਰੀ ਕਰਕੇ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਾ ਬਣਨ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪਿਛਲੇ ਇੱਕ ਸਾਲ ਤੋਂ ਦੋਵਾਂ ਜਥੇਬੰਦੀਆਂ ਵਿਚਾਲੇ ਚੱਲ ਰਿਹਾ ਗਠਜੋੜ ਹੁਣ ਟੁੱਟ ਗਿਆ ਹੈ।
ਕੇਐਮਐਮ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 31 ਮਾਰਚ ਨੂੰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨਾਂ ਦੀ ਯੋਜਨਾ ਬਣਾਈ ਹੈ। ਸਰਵਣ ਸਿੰਘ ਪੰਧੇਰ ਨੇ ਜ਼ਿਲ੍ਹਿਆਂ ਵਿੱਚ ਕੀਤੇ ਜਾਣ ਵਾਲੇ ਨਾਕਿਆਂ ਦੀ ਸੂਚੀ ਵੀ ਜਾਰੀ ਕੀਤੀ ਹੈ।
Get all latest content delivered to your email a few times a month.