ਤਾਜਾ ਖਬਰਾਂ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰੂ ਹਰ ਸਹਾਏ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕ੍ਰਿਸ਼ਨ ਸਿੰਘ ਪੁੱਤਰ ਕਿਸ਼ੋਰ ਸਿੰਘ ਵਾਸੀ ਮੋਹਨ ਕੇ ਉਤਾੜ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਹੁਣ ਵੀ ਮੋਹਨ ਕੇ ਉਤਾੜ ਤੋਂ ਬਸਤੀ ਦੂਨੇ ਵਾਲੀ ਸਾਈਡ ਨੂੰ ਨਹਿਰ ਦੀ ਪਟੜੀ ’ਤੇ ਪੈਦਲ ਆ ਰਿਹਾ ਹੈ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਹੁਣੇ ਕਾਬੂ ਆ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ ਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲ 2205 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.