ਤਾਜਾ ਖਬਰਾਂ
ਪਟਿਆਲਾ- ਪਟਿਆਲਾ 'ਚ ਫ਼ੌਜੀ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ 'ਤੇ ਹੋਏ ਕਥਿਤ ਹਮਲੇ ਦੇ ਮਾਮਲੇ 'ਚ ਬਣਾਈ ਗਈ ਐਸਆਈਟੀ ਦੇ ਅਧਿਕਾਰੀ ਅੱਜ ਜਾਂਚ ਲਈ ਪਟਿਆਲਾ ਪੁੱਜੇ। ਐਸਆਈਟੀ ਮੁਖੀ ਏਡੀਜੀਪੀ ਏਐਸ ਰਾਏ ਦੀ ਅਗਵਾਈ ਵਿੱਚ ਚਾਰ ਮੈਂਬਰੀ ਕਮੇਟੀ ਨੇ ਮੌਕੇ ’ਤੇ ਪਹੁੰਚ ਕੇ ਤੱਥਾਂ ਦੀ ਜਾਂਚ ਕੀਤੀ। ਐਸਆਈਟੀ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਕਾਰਵਾਈ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕੀਤੇ ਹਨ। ਨਾਲ ਹੀ ਐਸਆਈਟੀ 2 ਅਪ੍ਰੈਲ ਨੂੰ ਮੁੜ ਪਟਿਆਲਾ ਆ ਕੇ ਚਸ਼ਮਦੀਦ ਗਵਾਹਾਂ ਅਤੇ ਹੋਰ ਗਵਾਹਾਂ ਦੇ ਬਿਆਨ ਦਰਜ ਕਰੇਗੀ।
ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਦਸਤਾਵੇਜ਼ੀ ਸਬੂਤ ਮਹੱਤਵਪੂਰਨ ਹਨ। ਜਿਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਕੈਮਰੇ ਦੀ ਫੁਟੇਜ ਵੀ ਜਾਂਚ ਲਈ ਲੈਬ ਨੂੰ ਭੇਜੀ ਜਾਵੇਗੀ। ਇਸ ਤੋਂ ਬਾਅਦ ਪੀੜਤ ਅਤੇ ਮੁਲਜ਼ਮ ਦਾ ਪੱਖ ਲਿਆ ਜਾਵੇਗਾ। ਇਸ ਦੇ ਨਾਲ ਹੀ ਘਟਨਾ ਦੇ ਚਸ਼ਮਦੀਦ ਗਵਾਹਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਏਡੀਜੀਪੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਘਟਨਾ ਸਬੰਧੀ ਕੋਈ ਸਬੂਤ ਹਨ ਤਾਂ ਉਹ 2 ਅਪ੍ਰੈਲ ਨੂੰ ਐਸਆਈਟੀ ਸਾਹਮਣੇ ਪੇਸ਼ ਕਰ ਸਕਦੇ ਹਨ।ਕਰਨਲ ਬਾਠ ਦੇ ਪਰਿਵਾਰ ਵੱਲੋਂ ਐਸਆਈਟੀ ਦੀ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਸਵਾਲ ਉੱਤੇ ਏਡੀਜੀਪੀ ਨੇ ਕਿਹਾ ਕਿ ਕਮੇਟੀ ਨਿਰਪੱਖ ਜਾਂਚ ਕਰ ਰਹੀ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣਾ ਪੱਖ ਪੇਸ਼ ਕਰਨਾ ਚਾਹੀਦਾ ਹੈ।
Get all latest content delivered to your email a few times a month.