ਤਾਜਾ ਖਬਰਾਂ
ਕਰਨਾਲ- ਹਰਿਆਣਾ ਦੇ ਕਰਨਾਲ 'ਚ ਨੈਸ਼ਨਲ ਹਾਈਵੇਅ-44 'ਤੇ ਇੱਕ ਰੇਂਜ ਰੋਵਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚ ਪੁਲਿਸ ਮੁਲਾਜ਼ਮ ਅਤੇ ਉਸਦੇ ਪਰਿਵਾਰ ਦੇ ਤਿੰਨ ਮੈਂਬਰ ਸਵਾਰ ਸਨ। ਇਹ ਪਰਿਵਾਰ ਦਿੱਲੀ ਤੋਂ ਪੰਚਕੂਲਾ ਜਾ ਰਿਹਾ ਸੀ। ਅੱਗ ਲੱਗਦੇ ਹੀ ਪਰਿਵਾਰ ਕਾਰ 'ਚੋਂ ਬਾਹਰ ਆ ਗਿਆ। ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਇਸ ਘਟਨਾ ਕਾਰਨ ਹਾਈਵੇਅ ’ਤੇ ਕੁਝ ਸਮੇਂ ਲਈ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਪਿਆ। ਮੁੱਢਲੀ ਜਾਂਚ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ। ਹਾਲਾਂਕਿ ਪਰਿਵਾਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਘਟਨਾ ਸੋਮਵਾਰ ਤੜਕਸਾਰ ਕਰੀਬ 3 ਵਜੇ ਦੀ ਹੈ।
ਜਾਣਕਾਰੀ ਮੁਤਾਬਕ ਪੰਚਕੂਲਾ ਦਾ ਰਹਿਣ ਵਾਲਾ ਪੁਲਸ ਮੁਲਾਜ਼ਮ ਆਪਣੇ ਪਰਿਵਾਰ ਨਾਲ ਦਿੱਲੀ ਤੋਂ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਉਹ ਕਰਨਾਲ ਦੇ ਨੀਲੋਖੇੜੀ ਪਹੁੰਚੇ ਤਾਂ ਬੋਨਟ 'ਚੋਂ ਅਚਾਨਕ ਧੂੰਆਂ ਨਿਕਲਣ ਲੱਗਾ।ਇਹ ਦੇਖ ਕੇ ਪੁਲਸ ਮੁਲਾਜ਼ਮ ਨੇ ਕਾਰ ਨੂੰ ਸਾਈਡ 'ਤੇ ਰੋਕ ਦਿੱਤਾ ਅਤੇ ਖੁਦ ਨੂੰ ਅਤੇ ਪਰਿਵਾਰ ਨੂੰ ਬਾਹਰ ਕੱਢ ਲਿਆ। ਪਰਿਵਾਰ ਦੇ ਬਾਹਰ ਨਿਕਲਦੇ ਹੀ ਕਾਰ ਨੂੰ ਅੱਗ ਲੱਗ ਗਈ। ਕੁਝ ਹੀ ਸੈਕਿੰਡਾਂ ਵਿੱਚ ਹੀ ਸਾਰੀ ਗੱਡੀ ਅੱਗ ਦੀ ਲਪੇਟ ਵਿੱਚ ਆ ਗਈ।
ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਹੀ ਸਮੇਂ ਵਿੱਚ ਕਾਰ ਸੜ ਕੇ ਸੁਆਹ ਹੋ ਗਈ। ਹਾਈਵੇਅ 'ਤੇ ਲੰਘਣ ਵਾਲੇ ਵਾਹਨਾਂ ਦੇ ਚਾਲਕਾਂ ਨੇ ਵੀ ਸੁਰੱਖਿਆ ਕਾਰਨਾਂ ਕਰਕੇ ਆਪਣੇ ਵਾਹਨ ਰੋਕ ਲਏ, ਜਿਸ ਕਾਰਨ ਮੌਕੇ 'ਤੇ ਜਾਮ ਲੱਗ ਗਿਆ | ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।
Get all latest content delivered to your email a few times a month.