ਤਾਜਾ ਖਬਰਾਂ
ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਸਰਕਾਰ ਨੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਕਣਕ ਦਾ ਸਰਕਾਰੀ ਮੁੱਲ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੇਸ਼ੱਕ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੈ ਪਰ ਮੰਡੀਆਂ ’ਚ ਅਜੇ ਕਣਕ ਨੂੰ ਆਉਣ ’ਚ 15 ਤੋਂ 20 ਦਿਨ ਦਾ ਸਮਾਂ ਲੱਗੇਗਾ। ਅਜੇ ਤੱਕ ਪੰਜਾਬ ਦੀਆਂ ਮੰਡੀਆਂ ਸਾਰੀ ਖਾਲੀ ਪਈਆਂ ਹਨ।
ਖੁਰਾਕ ਵੰਡ ਅਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਇਹ ਦਾਅਵਾ ਕੀਤਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਉਹ ਕਿਸਾਨਾਂ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਵਾਰ 28,000 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਉਪਲਬਧ ਕਰਵਾਈ ਗਈ ਹੈ, ਜਿਸ ਰਾਹੀਂ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ MSP ਦਾ ਪੂਰਾ ਭੁਗਤਾਨ ਕੀਤਾ ਜਾਵੇਗਾ।
Get all latest content delivered to your email a few times a month.