ਤਾਜਾ ਖਬਰਾਂ
ਬਟਾਲਾ ਦੇ ਕਪੂਰੀ ਗੇਟ ਉਤੇ ਬੀਤੀ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਅਪਮਾਨ ਕੀਤਾ ਗਿਆ ਜਦੋਂ ਅੱਜ ਸਵੇਰੇ ਇਸ ਗੱਲ ਦੀ ਜਾਣਕਾਰੀ ਲੋਕਾਂ ਨੂੰ ਮਿਲੀ ਤਾਂ ਤੁਰੰਤ ਲੋਕ ਇਕੱਠੇ ਹੋ ਗਏ। ਇਸ ਮੌਕੇ ਬਟਾਲਾ ਪੁਲਿਸ ਦੇ ਅਧਿਕਾਰੀ ਵੀ ਪਹੁੰਚੇ। ਗੱਲਬਾਤ ਦੌਰਾਨ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਕਿਸੇ ਨੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਕੁਝ ਹਿੱਸਾ ਟੁੱਟਿਆ ਵੀ ਹੈ ਜਿਸ ਦੇ ਸੰਬੰਧ ਦੇ ਵਿੱਚ ਅਸੀਂ ਮਾਮਲਾ ਦਰਜ ਕਰ ਰਹੇ ਤੇ ਬਾਰੀਕੀ ਨਾਲ ਜਾਂਚ ਕੀਤੀ ਜਾਏਗੀ।
ਇਸ ਤੋਂ ਇਲਾਵਾ ਨੇੜੇ ਤੇੜੇ ਦੇ ਸੀਸੀਟੀਵੀ ਵੀ ਖੰਗਾਲੇ ਜਾਣਗੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਇਸ ਮੌਕੇ ਐਸਸੀ ਭਾਈਚਾਰੇ ਦੇ ਲੋਕਾਂ ਵਿੱਚ ਰੋਸ ਪਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਨੇ ਵੀ ਇਹ ਹਰਕਤ ਕੀਤੀ ਹੈ ਉਸ ਖਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
Get all latest content delivered to your email a few times a month.