ਤਾਜਾ ਖਬਰਾਂ
ਅਜਨਾਲਾ- ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਖੇ 26 ਸਾਲਾ ਨਵੀਂ ਵਿਆਹੀ ਲੜਕੀ ਨੂੰ ਸਹੁਰਿਆਂ ਵੱਲੋਂ ਫਾਹਾ ਦੇ ਕੇ ਮਾਰਨ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ ਜਿੱਥੇ ਕਰੀਬ ਦੋ ਮਹੀਨੇ ਪਹਿਲਾਂ ਰਮਨਦੀਪ ਕੌਰ ਦਾ ਵਿਆਹ ਮਨਮੋਹਨ ਸਿੰਘ ਨਾਮ ਦੇ ਲੜਕੇ ਨਾਲ ਹੋਇਆ ਸੀ, ਮਨਮੋਹਨ ਸਿੰਘ ਕੈਨੇਡਾ ਤੋਂ ਆਇਆ ਸੀ ਅਤੇ ਵਿਆਹ ਤੋਂ ਬਾਅਦ ਰਮਨਦੀਪ ਕੌਰ ਦੇ ਨਾਲ ਉਸ ਦੇ ਸਹੁਰੇ ਪਰਿਵਾਰ ਵੱਲੋਂ ਲੜਾਈ ਝਗੜਾ ਕੀਤਾ ਜਾਂਦਾ ਸੀ, ਜਿਸ ਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਨੂੰ ਫੋਨ ਕੀਤਾ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ ਜਿਸ ਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਆਪਣੀ ਲੜਕੀ ਨੂੰ ਦੇਖਿਆ ਨਾ ਉਸ ਦੇ ਗਲੇ ਤੇ ਨਿਸ਼ਾਨ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧੀ ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ ਅਤੇ ਜਿਸ ਤੋਂ ਬਾਅਦ ਅਕਸਰ ਹੀ ਉਸ ਦੀ ਨਨਾਣ ਉਸ ਨਾਲ ਲੜਾਈ ਝਗੜਾ ਕਰਦੀ ਸੀ ਅਤੇ ਉਨਾਂ ਨੂੰ ਹੁਣ ਫੋਨ ਆਇਆ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਉਹਨਾਂ ਦੀ ਲੜਕੀ ਦੇ ਗਲੇ ਤੇ ਨਿਸ਼ਾਨ ਸੀ ਅਤੇ ਉਹਨਾਂ ਦੇ ਜਵਾਈ ਮਨਮੋਹਨ ਸਿੰਘ ਨੇ ਕਿਹਾ ਕਿ ਹਾਂ ਉਸ ਨੇ ਹੀ ਆਪਣੀ ਪਤਨੀ ਨੂੰ ਮਾਰਿਆ ਹੈ ਜਿਸ ਤੋਂ ਬਾਅਦ ਉਹਨਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਉਹਨਾਂ ਕਿਹਾ ਕਿ ਜਲਦ ਤੋਂ ਜਲਦ ਪੁਲਿਸ ਇਸ ਮਾਮਲੇ ਦੀ ਬਣਦੀ ਕਾਨੂੰਨੀ ਕਾਰਵਾਈ ਕਰੇਗੀ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਹਨਾਂ ਵੱਲੋਂ ਮਨਮੋਹਨ ਸਿੰਘ ਅਤੇ ਲੜਕੀ ਦੀ ਸੱਸ ਅਤੇ ਨਨਾਣ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
Get all latest content delivered to your email a few times a month.