ਤਾਜਾ ਖਬਰਾਂ
ਬਠਿੰਡਾ- ਪੰਜਾਬ ਦੇ ਬਠਿੰਡਾ ਜ਼ਿਲੇ ਦੇ ਜੋਗੀ ਨਗਰ 'ਚ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਕੋਲ ਸਥਿਤ ਸਕਰੈਪ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।ਜਾਣਕਾਰੀ ਅਨੁਸਾਰ ਗੋਦਾਮ ਮਾਲਕ ਰੌਸ਼ਨ ਨੇ ਦੱਸਿਆ ਕਿ ਉਹ ਬੀਤੀ ਸ਼ਾਮ 5 ਵਜੇ ਗੋਦਾਮ ਨੂੰ ਤਾਲਾ ਲਗਾ ਕੇ ਚਲਾ ਗਿਆ ਸੀ। ਦੋ ਘੰਟੇ ਬਾਅਦ ਉਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਗੋਦਾਮ ਵਿੱਚ ਜ਼ਿਆਦਾਤਰ ਲੱਕੜ ਦਾ ਸਮਾਨ ਰੱਖਿਆ ਹੋਇਆ ਸੀ । ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ
ਅੱਗ ਲੱਗਣ ਕਾਰਨ ਗੋਦਾਮ ਦੇ ਨਾਲ ਲੱਗਦੇ ਮਕਾਨ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਨਹਿਰੀ ਥਾਣੇ ਦੇ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਗੁਦਾਮ ਰਿਹਾਇਸ਼ੀ ਖੇਤਰ ਵਿੱਚ ਸਥਿਤ ਹੈ, ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
Get all latest content delivered to your email a few times a month.