ਤਾਜਾ ਖਬਰਾਂ
ਪੰਜਾਬ ਰੋਡਵੇਜ਼ ਬੱਸਾਂ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ ਬੱਸ ਅੱਡੇ ਦੋ ਘੰਟੇ ਲਈ ਬੰਦ ਰੱਖਣਗੇ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕਾ ਕਰਨ ਸਬੰਧੀ ਵੱਡਾ ਐਲਾਨ ਕੀਤਾ ਹੈ। ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਵੱਖ-ਵੱਖ ਯੂਨੀਅਨਾਂ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਦੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ। ਯੂਨੀਅਨ ਨੇ ਅੱਗੇ ਐਲਾਨ ਕੀਤਾ ਕਿ 6, 7 ਤੇ 8 ਅਪ੍ਰੈਲ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਪੂਰੀ ਹੜਤਾਲ ਕੀਤੀ ਜਾਵੇਗੀ।
ਰੋਡਵੇਜ਼ ਦੇ ਆਰਜ਼ੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਹੈ ਪਰ ਉਨ੍ਹਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ। ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨਾਲ ਕਈ ਵਾਰ ਗੱਲਬਾਤ ਕੀਤੀ ਸੀ ਪਰ ਕੁਝ ਨਹੀਂ ਨਿਕਲਿਆ ਅਤੇ ਇਸ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਾਰਨ ਇਹ ਐਲਾਨ ਕੀਤਾ ਗਿਆ ਹੈ।
Get all latest content delivered to your email a few times a month.