ਤਾਜਾ ਖਬਰਾਂ
ਮਾਨਸਾ,4 ਅਪ੍ਰੈਲ :ਪੰਜਾਬ ਭਰ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਧਰਨੇ ਲੱਗਣੇ ਸ਼ੁਰੂ ਹੋ ਗਏ ਹਨ। ਜਥੇਬੰਦੀਆਂ ਵੱਲੋਂ ਇਹ ਪੁਤਲੇ ਸਾਂਝੇ ਤੌਰ 'ਤੇ ਸਾੜੇ ਜਾਣੇ ਹਨ।
ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਇਹਨਾਂ ਪੁਤਲਿਆਂ ਨੂੰ ਸਾੜਨ ਲਈ ਅੱਜ ਜਥੇਬੰਦੀਆਂ ਦਾ ਇੱਕਠ ਹੋ ਗਿਆ ਹੈ ਅਤੇ ਬਾਅਦ ਦੁਪਹਿਰ ਇਹ ਪੁਤਲੇ ਸਾੜੇ ਜਾਣੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
Get all latest content delivered to your email a few times a month.