ਤਾਜਾ ਖਬਰਾਂ
ਅੰਮ੍ਰਿਤਸਰ- ਫਿਲਮ ਨਿਰਮਾਤਾ ਕਰਨ ਜੌਹਰ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਦੋਵੇਂ ਕਲਾਕਾਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਅਕਾਲ' ਦੀ ਸਫਲਤਾ ਲਈ ਅਰਦਾਸ ਕਰਨ ਪਹੁੰਚੇ। ਪੰਜਾਬੀ ਸਿਨੇਮਾ ਇਸ ਸਮੇਂ ਬਾਲੀਵੁੱਡ ਫ਼ਿਲਮਾਂ ਨੂੰ ਸਖ਼ਤ ਮੁਕਾਬਲਾ ਦੇ ਰਿਹਾ ਹੈ। ਇਸੇ ਲੜੀ 'ਚ ਜਲਦ ਹੀ ਰਿਲੀਜ਼ ਹੋਣ ਵਾਲੀ ਫਿਲਮ 'ਅਕਾਲ' ਦੀ ਸਫਲਤਾ ਲਈ ਅਰਦਾਸ ਕਰਨ ਦੋਵੇਂ ਕਲਾਕਾਰ ਸ੍ਰੀ ਦਰਬਾਰ ਸਾਹਿਬ ਪੁੱਜੇ।
ਉਨ੍ਹਾਂ ਇਥੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸਾਰਿਆਂ ਦੀ ਭਲਾਈ ਅਤੇ ਫਿਲਮ ਦੀ ਸਫਲਤਾ ਲਈ ਵੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਫਿਲਮਾਂ ਨੂੰ ਦਰਸ਼ਕਾਂ ਨੇ ਬਹੁਤ ਪਿਆਰ ਦਿੱਤਾ ਹੈ। ਉਸ ਨੂੰ ਉਮੀਦ ਹੈ ਕਿ ਦਰਸ਼ਕ ‘ਅਕਾਲ’ ਨੂੰ ਵੀ ਬਰਾਬਰ ਦਾ ਪਿਆਰ ਦੇਣਗੇ।ਗਿੱਪੀ ਨੇ ਕਿਹਾ ਕਿ ਉਹ ਫਿਲਮ ਦੀ ਪ੍ਰਮੋਸ਼ਨ ਲਈ ਰੱਬ ਦਾ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਿਛਲੀਆਂ ਫਿਲਮਾਂ ਵਾਂਗ ਇਹ ਫਿਲਮ ਵੀ ਸਫਲ ਹੋਵੇਗੀ।
Get all latest content delivered to your email a few times a month.