ਤਾਜਾ ਖਬਰਾਂ
ਚੰਡੀਗੜ੍ਹ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ ਮਹੀਨੇ ਵਿਚ ਕਰਵਾਈ ਗਈ ਸਾਲਾਨਾ ਪ੍ਰੀਖਿਆ 2025 ਦਾ ਨਤੀਜਾ ਅੱਜ ਬੋਰਡ ਦੀ ਵੈੱਬਸਾਈਟ ਉੱਤੇ ਜਾਰੀ ਕਰ ਦਿੱਤਾ ਗਿਆ ਹੈ। ਅੱਠਵੀਂ ਸ਼੍ਰੇਣੀ ਦੇ ਪ੍ਰੀਖਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ ਉਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੇਅਰਮੈਨ ਡਾ.ਅਮਰਪਾਲ ਸਿੰਘ ਜੀ ਦੀ ਯੋਗ ਅਗਵਾਈ ਹੇਠ ਮਿਤੀ 04.04.2025 ਅਕਦਾਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜ਼ਾਰ ਚਾਰ ਸੌ ਇਕੱਤਰ) ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 282627 (ਦੋ ਲੱਖ ਬਿਆਸੀ ਹਜ਼ਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ।
Get all latest content delivered to your email a few times a month.