ਤਾਜਾ ਖਬਰਾਂ
ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 19ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਇਸ ਸੀਜ਼ਨ ਵਿੱਚ ਇਹ ਹੈਦਰਾਬਾਦ ਦਾ ਪੰਜਵਾਂ ਅਤੇ ਗੁਜਰਾਤ ਦਾ ਚੌਥਾ ਮੈਚ ਹੋਵੇਗਾ। ਹੈਦਰਾਬਾਦ ਦੀ ਟੀਮ ਨੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਨੂੰ 44 ਦੌੜਾਂ ਨਾਲ ਹਰਾਇਆ ਸੀ। ਹਾਲਾਂਕਿ ਉਦੋਂ ਤੋਂ ਟੀਮ ਲਗਾਤਾਰ 3 ਮੈਚ ਹਾਰ ਚੁੱਕੀ ਹੈ।
ਦੂਜੇ ਪਾਸੇ ਗੁਜਰਾਤ ਟਾਈਟਨਸ ਦੀ ਨਜ਼ਰ ਜਿੱਤ ਦੀ ਹੈਟ੍ਰਿਕ 'ਤੇ ਹੋਵੇਗੀ। ਪੰਜਾਬ ਕਿੰਗਜ਼ ਖਿਲਾਫ ਹਾਰ ਨਾਲ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਗੁਜਰਾਤ ਨੇ ਆਪਣੇ ਦੂਜੇ ਮੈਚ 'ਚ ਮੁੰਬਈ ਇੰਡੀਅਨਜ਼ (MI) ਨੂੰ ਅਤੇ ਤੀਜੇ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ ਹਰਾਉਣ 'ਚ ਕਾਮਯਾਬ ਰਹੀ।
Get all latest content delivered to your email a few times a month.