ਤਾਜਾ ਖਬਰਾਂ
ਮੁੰਬਈ-ਬਾਲੀਵੁੱਡ ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਉਸ ਸਮੇਂ ਘਿਰਾਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਂ ਕਿਮ ਫਰਨਾਂਡਿਸ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮਾਂ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਸੀ। ਮੌਤ ਤੋਂ ਬਾਅਦ ਜੈਕਲੀਨ ਦੇ ਪਿਤਾ ਮਾਂ ਦੀ ਮ੍ਰਿਤਕ ਦੇਹ ਨੂੰ ਲੈਣ ਹਸਪਤਾਲ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਸਾਂਤਾ ਕਰੂਜ਼ ਦੇ ਸ਼ਮਸ਼ਾਨਘਾਟ ਵਿੱਚ ਹੋਇਆ।
ਦੱਸਣਯੋਗ ਹੈ ਕਿ 24 ਮਾਰਚ ਨੂੰ ਜੈਕਲੀਨ ਦੀ ਮਾਂ ਕਿਮ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ 'ਚ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। ਆਪਣੀ ਮਾਂ ਦੇ ਦਾਖਲ ਤੋਂ ਬਾਅਦ, ਜੈਕਲੀਨ ਨੇ ਕੰਮ ਤੋਂ ਬ੍ਰੇਕ ਲੈ ਲਿਆ ਅਤੇ ਲਗਾਤਾਰ ਹਸਪਤਾਲ 'ਚ ਆਪਣੀ ਦੀ ਸਿਹਤ ਦੀ ਜਾਣਕਾਰੀ ਲੈਣ ਲਈ ਗੇੜੇ ਮਾਰ ਰਹੀ ਸੀ। ਉਨ੍ਹਾਂ ਨੂੰ ਕਈ ਵਾਰ ਹਸਪਤਾਲ 'ਚ ਦੇਖਿਆ ਗਿਆ।
ਜੈਕਲੀਨ ਫਰਨਾਂਡੀਜ਼ ਕੁਝ ਸਮਾਂ ਪਹਿਲਾਂ ਇੰਡੀਅਨ ਪ੍ਰੀਮੀਅਰ ਲੀਗ 'ਚ ਪ੍ਰਦਰਸ਼ਨ ਕਰਨ ਵਾਲੀ ਸੀ। ਉਸ ਦਾ ਪ੍ਰਦਰਸ਼ਨ 26 ਮਾਰਚ ਨੂੰ ਰਾਜਸਥਾਨ ਰਾਇਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਹੋਣ ਵਾਲੇ ਮੈਚ ਦੇ ਉਦਘਾਟਨੀ ਸਮਾਰੋਹ 'ਚ ਹੋਣਾ ਸੀ।ਇਸ ਦੀਆਂ ਸਾਰੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਸਨ ਪਰ ਮਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਜੈਕਲੀਨ ਨੇ ਆਈ.ਪੀ.ਐੱਲ. 'ਚ ਪ੍ਰਦਰਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ।
ਇਕ ਹਫਤਾ ਪਹਿਲਾਂ ਸਲਮਾਨ ਖਾਨ ਵੀ ਜੈਕਲੀਨ ਫਰਨਾਂਡੀਜ਼ ਦੀ ਮਾਂ ਕਿਮ ਨੂੰ ਮਿਲਣ ਲਈ ਲੀਲਾਵਤੀ ਹਸਪਤਾਲ ਪਹੁੰਚੇ ਸਨ।
Get all latest content delivered to your email a few times a month.