ਤਾਜਾ ਖਬਰਾਂ
ਜਗਰਾਓਂ- ਜਗਰਾਉਂ ਦੇ ਚੁੰਗੀ ਨੰਬਰ 5 ਨੇੜੇ ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਇੱਕ ਵਿਅਕਤੀ ਨੇ ਨਿਸ਼ਾਨਾ ਬਣਾਇਆ ਹੈ। ਸ਼ਨੀਵਾਰ- ਐਤਵਾਰ ਦੇਰ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਸੜਕ ਤੋਂ ਪੱਥਰ ਚੁੱਕ ਕੇ ਮੂਰਤੀ ਦੇ ਪਿਛਲੇ ਪਾਸੇ ਦਾ ਸ਼ੀਸ਼ਾ ਤੋੜ ਦਿੱਤਾ। ਐਤਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ।
ਡੀਐਸਪੀ ਅਤੇ ਥਾਣਾ ਸਿਟੀ ਇੰਚਾਰਜ ਵਰਿੰਦਰ ਸਿੰਘ ਉੱਪਲ ਤੁਰੰਤ ਮੌਕੇ ’ਤੇ ਪੁੱਜੇ। ਸਥਿਤੀ ਨੂੰ ਕਾਬੂ ਕਰਨ ਲਈ ਮੂਰਤੀ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕੀਤੇ ਗਈ । ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਥਾਣਾ ਸਿਟੀ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ ਅਤੇ ਸਾਬਕਾ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਟੁੱਟੇ ਹੋਏ ਸ਼ੀਸ਼ੇ ਨੂੰ ਤੁਰੰਤ ਬਦਲਿਆ ਜਾ ਰਿਹਾ ਹੈ। ਸਥਾਨਕ ਆਗੂਆਂ ਨੇ ਦੋਸ਼ ਲਾਇਆ ਕਿ ਅੱਤਵਾਦੀ ਪੰਨੂ ਦੀ ਧਮਕੀ ਦੇ ਬਾਵਜੂਦ ਸਰਕਾਰ ਨੇ ਬੁੱਤ ਦੀ ਸੁਰੱਖਿਆ ਲਈ ਕੋਈ ਖਾਸ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
Get all latest content delivered to your email a few times a month.