ਤਾਜਾ ਖਬਰਾਂ
ਯੁੱਧ ਨਸ਼ਿਆਂ ਵਿਰੁੱਧ ਸੰਕਲਪ ਦੇ ਤਹਿਤ ਗੁਰਦਾਸਪੁਰ ਜਿਲ੍ਹੇ ਤੋਂ ਸ਼ੁਰੂ ਹੋਈ ਨਸ਼ਿਆਂ ਵਿਰੁੱਧ ਮਾਰਚ ਅੱਜ ਪੰਜਵੇਂ ਦਿਨ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਇਹ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਪੰਜਾਬ ਦੇ ਰਾਜਪਾਲ ਗੁੱਲਾਪ ਚੰਦ ਕਟਾਰੀਆ ਨੇ ਕੀਤੀ ਇਸ ਦੌਰਾਨ ਵੱਡੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਵਾਸੀ ਪਹੁੰਚੇ ਅਤੇ ਸ਼ਹਿਰ ਵਾਸੀਆਂ ਨਾਲ ਗੁਲਾਬ ਚੰਦ ਕਟਾਰੀਆਂ ਨੇ ਮੁਲਾਕਾਤ ਵੀ ਕੀਤੀ ਅਤੇ ਅਖੀਰ ਵਿੱਚ ਆਪਣੇ ਭਾਸ਼ਣ ਵਿੱਚ ਉਹਨਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਜਿੱਥੇ ਨੌਜਵਾਨਾਂ ਨੇ ਪੂਰੇ ਭਾਰਤ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ ਪਰ ਉੱਥੇ ਹੀ ਨਸ਼ੇ ਜਿਹਾ ਕੋੜ ਪੰਜਾਬ ਵਿੱਚ ਵੱਧਦਾ ਜਾ ਰਿਹਾ ਹੈ ਅਤੇ ਉਸ ਨਸ਼ੇ ਨੂੰ ਖਤਮ ਕਰਨ ਦੇ ਲਈ ਜਿੱਥੇ ਪੰਜਾਬ ਸਰਕਾਰ ਆਪਣੇ ਵੱਲੋਂ ਉਪਰਾਲਾ ਕਰ ਰਹੀ ਹੈ ਤੇ ਅਸੀਂ ਵੀ ਆਪਣੇ ਤੌਰ ਤੇ ਉਪਰਾਲਾ ਕਰਦੇ ਹੋਏ ਨਸ਼ੇ ਵਿਰੁੱਧ ਚੇਤਨਾ ਮਾਰਚ ਸ਼ੁਰੂ ਕੀਤਾ ਹੈ ਜੋ ਕਿ ਅੱਜ ਅੰਮ੍ਰਿਤਸਰ ਦੇ ਵੱਖ ਵੱਖ ਇਲਾਕਿਆਂ ਚ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਦਾ ਵੀ ਮੈਂ ਧੰਨਵਾਦੀ ਹਾਂ ਜਿਨ੍ਹਾਂ ਨੇ ਉਹਨਾਂ ਦਾ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੱਤਾ ਅਤੇ ਇਹ ਨਸ਼ੇ ਵਿਰੁੱਧ ਮਾਰਚ ਪੂਰਾ ਕੀਤਾ। ਉਹਨਾਂ ਕਿਹਾ ਕਿ ਨਸ਼ੇ ਵਿਰੁੱਧ ਮੁਹਿਮ ਦੇ ਤਹਿਤ ਕੱਲ ਆਖਿਰ ਦਿਨ ਉਹ ਜਿਲਿਆਂ ਵਾਲੇ ਬਾਗ ਤੱਕ ਇਹ ਮਾਰਚ ਕਰਨਗੇ ਅਤੇ ਉੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ ਇਸ ਦੇ ਨਾਲ ਹੀ ਉਹਨਾਂ ਨੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਨਸ਼ਾ ਦਾ ਕੋਹੜ ਪੰਜਾਬ ਚੋਂ ਖਤਮ ਕਰਵਾਉਣ ਦੀ ਵੀ ਸੋਹ ਖਵਾਈ ਉਹਨਾਂ ਕਿਹਾ ਕਿ ਰਸਤੇ ਦੇ ਵਿੱਚ ਵੱਖ-ਵੱਖ ਪੜਾਵ ਦੇ ਉੱਪਰ ਛੋਟੇ ਛੋਟੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ ਅਤੇ ਇਹ ਸਨਮਾਨ ਨਸ਼ੇ ਵਿਰੁੱਧ ਚੱਲ ਰਹੀ ਮਾਰਚ ਦਾ ਸੀ।
Get all latest content delivered to your email a few times a month.