ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਦੀ ਅੱਜ ਸ਼ੁਰੂ ਕੀਤੀ ਲੜੀ ਤਹਿਤ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਜਨਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਥੇ ਕਰੋੜਾਂ ਰੁਪਏ ਖਰਚ ਕਰਕੇ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਵੱਡੀ ਗਿਣਤੀ ਵਿਚ ਅਧਿਆਪਕ ਭਰਤੀ ਕਰਕੇ ਸਾਰੇ ਸਰਕਾਰੀ ਸਕੂਲਾਂ ਖਾਸਕਰ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਉਨ੍ਹਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਇਸ ਮੌਕੇ ਕਈ ਪਾਰਟੀ ਆਗੂ ਤੇ ਸਕੂਲ ਸਟਾਫ਼ ਮੌਜੂਦ ਸੀ।
Get all latest content delivered to your email a few times a month.