ਤਾਜਾ ਖਬਰਾਂ
ਜਲੰਧਰ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ। ਈ-ਰਿਕਸ਼ਾ 'ਚ ਆਏ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ 'ਤੇ ਗ੍ਰੇਨੇਡ ਸੁੱਟਿਆ, ਜਿਸ ਨਾਲ ਜ਼ਬਰਦਸਤ ਧਮਾਕਾ ਹੋ ਗਿਆ। ਹਮਲੇ ਦੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੇ ਨਾਲ ਪਰਿਵਾਰ ਦੇ ਹੋਰ ਮੈਂਬਰ ਵੀ ਘਰ ਵਿੱਚ ਸਨ। ਇਹ ਸਾਰੀ ਘਟਨਾ ਉਸਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਆਗੂ ਮਨੋਰੰਜਨ ਕਾਲੀਆਂ ਦਾ ਹਾਲ-ਚਾਲ ਜਾਨਣ ਲਈ ਉਨ੍ਹਾਂ ਦੇ ਘਰ ਪਹੁੰਚੇ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਅੱਜ ਉਨ੍ਹਾਂ ਦੇ ਘਰ ਪੁੱਜੇ ਹਨ। ਇਸ ਦੇ ਨਾਲ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਅਟੈਕ ਹੋਣਾ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀਯੋਗ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ।
ਦੱਸਣਯੋਗ ਹੈ ਕਿ ਜਲੰਧਰ ਪੁਲਸ ਨੇ 12 ਘੰਟਿਆਂ 'ਚ ਗ੍ਰੇਨੇਡ ਸੁੱਟਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਵਿੰਦਰ ਕੁਮਾਰ ਵਾਸੀ ਸੁਭਾਨ ਰੋਡ, ਗੜ੍ਹਾ (ਜਲੰਧਰ) ਅਤੇ ਸਤੀਸ਼ ਉਰਫ਼ ਕਾਕਾ ਉਰਫ਼ ਲੱਕਾ ਵਾਸੀ ਭਾਰਗਵ ਕੈਂਪ (ਜਲੰਧਰ) ਵਜੋਂ ਹੋਈ ਹੈ। ਪੁਲਿਸ ਨੇ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਹੈ।
Get all latest content delivered to your email a few times a month.