ਤਾਜਾ ਖਬਰਾਂ
ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਨਾਲ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਕੁੱਟਮਾਰ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਚੰਡੀਗੜ੍ਹ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ। 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ।ਐਸਆਈਟੀ ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।
Get all latest content delivered to your email a few times a month.