ਤਾਜਾ ਖਬਰਾਂ
ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ ਕਰ ਰਹੇ ਹਨ। ਜਥੇ ਦੀ ਪਾਕਿਸਤਾਨ ਲਈ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰਨਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੱਤਰ ਪ੍ਰਤਾਪ ਸਿੰਘ ਅਤੇ ਸ. ਧਾਮੀ ਨੇ ਦੱਸਿਆ ਕਿ ਇਹ ਜੱਥਾ ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।
Get all latest content delivered to your email a few times a month.