ਤਾਜਾ ਖਬਰਾਂ
ਨਵੀਂ ਦਿੱਲੀ- 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਦੀ ਭਾਰਤ ਆਉਣ ਤੋਂ ਬਾਅਦ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਅਧਿਕਾਰੀ ਉਸ ਨੂੰ ਫੜੇ ਹੋਏ ਦਿਖਾਈ ਦੇ ਰਹੇ ਹਨ।ਰਾਣਾ ਨੂੰ ਅੱਜ ਸ਼ਾਮ ਸਾਢੇ ਛੇ ਵਜੇ ਅਮਰੀਕੀ ਗਲਫਸਟ੍ਰੀਮ ਜੀ550 ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ। ਇਹ ਜਹਾਜ਼ ਦਿੱਲੀ ਦੇ ਪਾਲਮ ਤਕਨੀਕੀ ਹਵਾਈ ਅੱਡੇ 'ਤੇ ਉਤਰਿਆ। ਇੱਥੋਂ ਉਸ ਨੂੰ ਸਿੱਧਾ ਐਨਆਈਏ ਹੈੱਡਕੁਆਰਟਰ ਲਿਜਾਇਆ ਗਿਆ। ਪੁਲਿਸ ਨੇ ਤਹੱਵੁਰ ਰਾਣਾ ਨੂੰ ਸਖ਼ਤ ਸੁਰੱਖਿਆ ਵਿਚਕਾਰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਹੈ। ਅਜੇ ਅਦਾਲਤੀ ਕਾਰਵਾਈ ਜਾਰੀ ਹੈ।
Get all latest content delivered to your email a few times a month.