ਤਾਜਾ ਖਬਰਾਂ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਬਾਬਾ ਟੇਕ ਸਿੰਘ ਦੇ ਖਿਲਾਫ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅੰਤਿਰਗ ਕਮੇਟੀ ਦੇ ਨਾਮ ਸ਼ਿਕਾਇਤ ਸੌਂਪੀ ਗਈ ਹੈ। ਇਹ ਸ਼ਿਕਾਇਤ ਦਲਜਿੰਦਰ ਵੀਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਵੱਲੋਂ ਸੌਂਪੀ ਗਈ ਹੈ।
ਇਸ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਵੱਲੋਂ 2011 ਦੀ ਇਕ FIR ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਬਾਬਾ ਟੇਕ ਸਿੰਘ ਪੈਸੇ ਦਾ ਗਬਨ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਹੈ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਇਕ ਵਿਅਕਤੀ ਜਿਸ 'ਤੇ ਇਕ FIR ਦਰਜ ਹੈ। ਉਸ ਵਿਅਕਤੀ ਨੂੰ ਜੱਥੇਦਾਰ ਬਣਾਏ ਜਾਣ ਦਾ ਸੰਗਤ ਵਿੱਚ ਰੋਸ ਹੈ। ਸ਼ਿਕਾਇਤਕਰਤਾ ਵੱਲੋਂ ਮੰਗ ਕੀਤੀ ਗਈ ਜਥੇਦਾਰ ਬਾਬਾ ਟੇਕ ਸਿੰਘ ਉਪਰ ਦਰਜ ਐਫ ਆਈ ਆਰ ਨੂੰ ਆਧਾਰ ਬਣਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ।
ਦੱਸਦਈਏ ਕਿ ਬੀਤੇ ਦਿਨੀਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਸ਼੍ਰੋਮਣੀ ਕਮੇਟੀ ਵੱਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ ਸੀ। ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ,ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।
Get all latest content delivered to your email a few times a month.