ਤਾਜਾ ਖਬਰਾਂ
ਡੇਰਾਬੱਸੀ- ਪੰਜਾਬ ਦੇ ਡੇਰਾਬੱਸੀ ਦੇ ਲਾਲੜੂ ਨੇੜੇ ਪੰਜਾਬ ਪੁਲਿਸ ਅਤੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਗੁੰਡਿਆਂ ਵਿਚਕਾਰ ਜਬਰਦਸਤ ਮੁਕਾਬਲਾ ਹੋਇਆ। ਇਸ ਐਨਕਾਊਂਟਰ 'ਚ ਗੈਂਗਸਟਰ ਗੋਲਡੀ ਬਰਾੜ ਦਾ ਸਰਗਨਾ ਰਵੀ ਨਾਰੰਗੀਆ ਗੰਭੀਰ ਜ਼ਖਮੀ ਹੋ ਗਿਆ ਹੈ। ਦੱਸ ਦੇਈਏ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਰਵੀ ਨਰਾਇਣਗੜੀਆ ਨੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਫਿਰੌਤੀ ਦੀ ਮੰਗ ਕਰਦਿਆਂ ਇੱਕ ਪਰਚੀ ਦਿੱਤੀ ਸੀ।ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੀਆਂ ਟੀਮਾਂ ਉਕਤ ਦੋਸ਼ੀਆਂ ਦਾ ਪਿੱਛਾ ਕਰ ਰਹੀਆਂ ਸਨ। ਪੁਲੀਸ ਨੇ ਅੱਜ ਬਾਅਦ ਦੁਪਹਿਰ ਹੋਏ ਮੁਕਾਬਲੇ ਮਗਰੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਡੇਰਾਬਸੀ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਹੈ।
Get all latest content delivered to your email a few times a month.