ਤਾਜਾ ਖਬਰਾਂ
ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ 2 ਮੈਚ ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਦਾ ਸਾਹਮਣਾ ਮੁੰਬਈ ਇੰਡੀਅਨਜ਼ (MI) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦਿੱਲੀ ਕੈਪੀਟਲਸ ਦੀ ਟੀਮ ਸ਼ਾਨਦਾਰ ਖੇਡ ਰਹੀ ਹੈ, ਟੀਮ ਨੇ ਹੁਣ ਤੱਕ 4 'ਚੋਂ 4 ਮੈਚ ਜਿੱਤੇ ਹਨ। ਪਿਛਲੇ ਮੈਚ 'ਚ ਉਨ੍ਹਾਂ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਉਨ੍ਹਾਂ ਦੇ ਘਰ 'ਤੇ 6 ਵਿਕਟਾਂ ਨਾਲ ਹਰਾਇਆ ਸੀ। ਦੂਜੇ ਪਾਸੇ ਮੁੰਬਈ ਇੰਡੀਅਨਜ਼ ਨੇ ਹੁਣ ਤੱਕ 5 'ਚੋਂ ਸਿਰਫ 1 ਮੈਚ ਜਿੱਤਿਆ ਹੈ, ਉਸ ਨੂੰ ਪਿਛਲੇ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ 12 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Get all latest content delivered to your email a few times a month.