IMG-LOGO
ਹੋਮ ਪੰਜਾਬ: 🟢 ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ...

🟢 ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

Admin User - Apr 16, 2025 07:03 PM
IMG

ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ

ਚੰਡੀਗੜ੍ਹ/ ਪਟਿਆਲਾ, 16 ਅਪ੍ਰੈਲ: “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹ ਅੱਜ ਸੁਸਾਇਟੀ ਫਾਰ ਵੈਲਫੇਅਰ ਆਫ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਡੈਫ ਐਂਡ ਬਲਾਇੰਡ ਸਕੂਲ, ਪਿੰਡ ਸੈਫਦੀਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਦੀ ਅਵਾਜ਼ ਤੇ ਸੋਚ ਨੂੰ ਅਜਿਹੀਆਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਦੂਰ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਤੱਕ ਇਹ ਪਹੁੰਚਣ ਦੀ ਹੱਕਦਾਰ ਹੈ। 


ਇਸ ਮੌਕੇ ਡਾ. ਬਲਜੀਤ ਕੌਰ ਨੇ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਨੂੰ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।


ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਪਰੰਤੂ ਕਿਤੇ ਨਾ ਕਿਤੇ ਕੋਈ ਫਰਕ ਰਹਿ ਜਾਂਦਾ ਹੈ ਅਤੇ ਇਹ ਫਰਜ ਅਜਿਹੀਆਂ ਸੰਸਥਾਵਾਂ ਹੀ ਦੂਰ ਕਰਦੀਆਂ ਹਨ।


ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਵਿੱਚ ਆਪਣੇ ਵੱਲੋਂ ਲੋਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਕਰਨ ਦਾ ਤਜਰਬਾ ਸਾਂਝਾ ਕਰਦਿਆਂ ਅਪੀਲ ਕੀਤੀ ਕਿ ਸਾਨੂੰ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੀ ਜਿਉਂਦੇ ਜੀਅ ਪ੍ਰਣ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਜਨਮ ਤੋਂ ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਪ੍ਰੰਤੂ ਵਿਸ਼ਵ ਪ੍ਰਸਿੱਧ ਹਸਤੀ, ਹੈਲਨ ਕੇਲਰ ਦੀ ਉਦਾਹਰਣ ਦਿੰਦਿਆਂ ਡੈਫ ਐਂਡ ਬਲਾਇੰਡ ਸਕੂਲ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹਨਾਂ ਵੱਲੋਂ ਦਿਖਾਏ ਰਸਤੇ ਸਦਕਾ ਇਹ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰ ਰਹੇ ਹਨ।


ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਅਤੇ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।


ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ 'ਤੇ ਅਧੂਰੇ ਹੋਣਾ ਵੱਡੀ ਘਾਟ ਹੈ, ਇਸ ਲਈ ਅਜਿਹੇ ਬੱਚਿਆਂ ਲਈ ਕੰਮ ਕਰ ਰਹੀ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੀ ਮਦਦ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਪੱਛੜ ਗਿਆ ਸਮਝਣ ਵਾਲੇ ਲੋਕਾਂ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਨੀ ਥੋੜੀ ਹੈ ਇਸ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਅਜਿਹੀਆਂ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੀ ਹੈ।



ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿੱਚ ਪੰਜਾਬ ਸਮੇਤ 13 ਰਾਜਾਂ ਦੇ 450 ਤੋਂ ਵੱਧ ਦਿਵਿਆਂਗ ਵਿਦਿਆਰਥੀ ਪੜ੍ਹਦੇ ਹਨ ਤੇ ਉਨ੍ਹਾਂ ਨੂੰ ਸਮਰੱਥ ਬਣਾਉਣਾ ਸਾਡੇ ਲਈ ਚੁਣੌਤੀ ਭਰਿਆ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਹ ਸੁਸਾਇਟੀ 58 ਸਾਲਾਂ ਤੋਂ ਅਜਿਹੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ।


ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਸੁਸਾਇਟੀ ਦੇ ਖ਼ਜ਼ਾਨਚੀ ਪਵਨ ਗੋਇਲ, ਬ੍ਰਿਗੇਡੀਅਰ ਆਰ ਐਸ ਮਾਨ, ਜਗਜੀਤ ਸਰੀਨ, ਰੂਪ ਕੰਬੋਜ, ਐਸ ਕੇ ਕੋਛੜ, ਬਾਬਾ ਗੁਰਨਾਮ ਸਿੰਘ, ਸ਼ਿਵ ਦੱਤ ਯੂਕੇ, ਡੈਫ ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ, ਬਲਾਇੰਡ ਸਕੂਲ ਦੇ ਪ੍ਰਿੰਸੀਪਲ ਕਵਿਤਾ ਤੋਂ ਇਲਾਵਾ ਵੱਡੀ ਗਿਣਤੀ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।


******


ਫੋਟੋ ਕੈਪਸ਼ਨ-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਦੇ ਸਮਾਗਮ ਵਿੱਚ ਸੈਫਦੀਪੁਰ ਸਕੂਲ ਵਿਖੇ ਸ਼ਿਰਕਤ ਕਰਦੇ ਹੋਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.