ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐਸਪੀ ਸਿਟੀ ਰਵਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਮੋਗਾ ਦੀ ਸਾਧਾਂ ਵਾਲੀ ਬਸਤੀ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਦੇ ਡਰੋਨ ਰਾਹੀਂ ਚੈਕਿੰਗ ਕੀਤੀ ਗਈ ਅਤੇ ਕਈ ਸ਼ੱਕੀ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ। ਇਸ ਚੈਕਿੰਗ ਅਭਿਆਨ ਵਿੱਚ ਡੀਐਸਪੀ ਸਿਟੀ ਰਵਿੰਦਰ ਸਿੰਘ ਅਤੇ ਪੀਸੀਆਰ ਦੇ ਇੰਚਾਰਜ ਖੇਮ ਚੰਦ ਪਰਾਸਰ ਅਤੇ ਥਾਣਾ ਸਿਟੀ ਸਾਊਥ ਦੇ ਐਸ ਐਚ ਓ ਵਰੁਨ ਮੱਟੂ ਨਾਲ ਕਾਫੀ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਮੋਗਾ ਦੀ ਸਾਧਾਂ ਵਾਲੀ ਬਸਤੀ ਜੋ ਕਿ ਕਾਫੀ ਜਿਆਦਾ ਡਰੱਗ ਵਿੱਚ ਬਦਨਾਮ ਹੈ ਅਤੇ ਇਸ ਬਸਤੀ ਵਿਚ ਕਾਫੀ ਬਦਨਾਮ ਬੰਦੇ ਰਹਿੰਦੇ ਹਨ ਅਤੇ ਅੱਜ ਉਹਨਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਆਦਾਤਰ ਕੀ ਹੁੰਦਾ ਹੈ ਕਿ ਕਈ ਵਾਰ ਤਸਕਰ ਦੇ ਘਰਾਂ ਨੂੰ ਲੌਕ ਲੱਗੇ ਹੁੰਦੇ ਅਤੇ ਉਹ ਪਿੱਛੇ ਆਪਣੇ ਘਰ 'ਚ ਰਹਿੰਦੇ ਹਨ ਅੱਜ ਡਰੋਨ ਦੀ ਮਦਦ ਇਹਨਾਂ ਸਾਰੇ ਘਰਾਂ ਨੂੰ ਚੈੱਕ ਕੀਤਾ ਤੇ ਕਈ ਵਾਹਨ ਵੀ ਸਾਨੂੰ ਸ਼ੱਕੀ ਮਿਲੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਵੀ ਥਾਣੇ ਲਿਜਾ ਕੇ ਇਨ੍ਹਾਂ ਦੀ ਪੜਤਾਲ ਕਰਕੇ ਉਨ੍ਹਾਂ ਖਿਲਾਫ ਜਿਹੜੀ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਦੋਸ਼ੀਆਂ ਦੇ ਘਰਾਂ ਦੇ ਵੀ ਰੇਡ ਕੀਤੀ ਗਈ ਅਤੇ ਜੋ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ ਉਸਦੇ ਖਿਲਾਫ ਜੋ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੋ ਬੰਦੇ ਭਗੌੜੇ ਹਨ ਤੇ ਉਨ੍ਹਾਂ ਵੱਲੋਂ ਕਈ ਘਰਾਂ ਦੇ ਵਿੱਚ ਨੋਟਿਸ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਮੁਲਾਜ਼ਮਾਂ ਵੱਲੋਂ ਤਸਕਰਾਂ ਦੇ ਘਰਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ। ਅਤੇ ਜੋ ਕੋਈ ਸ਼ੱਕੀ ਵਿਅਕਤੀ ਬਾਹਰੋਂ ਕੋਈ ਵਹੀਕਲ ਲੈ ਕੇ ਮੁਹੱਲੇ ਵਿੱਚ ਆਉਂਦਾ ਹੈ ਤਾਂ ਉਸਦੀ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਸਦੇ ਖਿਲਾਫ ਕਾਰਵਾਈ ਵੀ ਕਰਦੇ ਹਾਂ ਕਾਫੀ ਮੋਟਰਸਾਈਕਲ ਵੀ ਮਿਲੇ ਹਨ ਅਤੇ ਪੜਤਾਲ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਉਨ੍ਹਾਂ ਨੂੰ ਇੱਥੇ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਰਵਿੰਦਰ ਸਿੰਘ ਨੇ ਲੋਕਾਂ ਤੋਂ ਸਹਿਯੋਗ ਮੰਗਿਆ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਤੁਹਾਡੇ ਮੁਹੱਲੇ ਵਿੱਚ ਨਸ਼ਾ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰੋ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕੀਏ ।
Get all latest content delivered to your email a few times a month.