ਤਾਜਾ ਖਬਰਾਂ
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੋਕੇ ਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜਿਆਂ, ਇਸ ਮੌਕੇ ਸੰਗਤਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਉਥੇ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਗਿਆ ਇਸ ਮੌਕੇ ਗੁਰੂਘਰ ਵਿੱਚ ਪੁੱਜੀਆਂ ਸੰਗਤਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸਿੱਖਾਂ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਵ ਹੈ ਜੋ ਦੇਸ਼ਾਂ ਵਿਦੇਸ਼ਾਂ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸੰਗਤਾਂ ਦੇਸ਼ਾਂ ਵਿਦੇਸ਼ਾਂ ਵਿੱਚੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਪਵਿੱਤਰ ਸਰੋਵਰ ਇਸ਼ਨਾਨ ਕਰਕੇ ਆਪਣੇ ਆਪ ਨੂੰ ਪਾ ਕੇ ਭਾਗਾਂ ਵਾਲੀ ਸਮਝ ਰਹੀਆਂ ਹਨ। ਇਸ ਮੌਕੇ ਬੀਤੇ ਦਿਨੀ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਜੋ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਉਹਨਾਂ ਦੇ ਅੱਜ ਭੋਗ ਪਾਏ ਗਏ। ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੱਧ ਰਹੀ ਗਰਮੀ ਨੂੰ ਲੈ ਕੇ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਗੁਰੂ ਘਰ ਵਿੱਚ ਜਗ੍ਹਾ ਜਗ੍ਹਾ ਤੇ ਠੰਡੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਜਗ੍ਹਾ ਜਗ੍ਹਾ ਤੇ ਮੈਟ ਵੀ ਵਿਛਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸ ਰਹੀਆਂ ਗੁਰੂ ਨਾਨਕ ਨਾਲ ਲੇਵਾ ਸੰਗਤਾਂ ਨੂੰ ਅੱਜ ਦੇ ਸ਼ੁਭ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
Get all latest content delivered to your email a few times a month.