ਤਾਜਾ ਖਬਰਾਂ
ਮੋਗਾ 18 ਅਪ੍ਰੈਲ : ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਵਿਭਾਗ ਵੱਲੋਂ ਨੌਜਵਾਨਾਂ ਨੂੰ ਚੰਗਾ ਕਰੀਅਰ ਬਣਾਉਣ ਲਈ ਗਾਈਡੈਂਸ ਸੈਮੀਨਾਰ ਅਤੇ ਕਿੱਤਾ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ।
ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਨੇ 2024-25 ਵਿੱਚ ਦਸਵੀਂ, ਬਾਰ੍ਹਵੀਂ ਦੇ ਪੇਪਰ ਦਿੱਤੇ ਹਨ, ਉਹਨਾਂ ਵਿਦਿਆਰਥੀਆਂ ਲਈ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਮਿਤੀ 23 ਅਪ੍ਰੈਲ 2025 ਨੂੰ ਸਵੇਰੇ 10:30 ਵਜੇ ਕਿੱਤਾ ਅਗਵਾਈ ਸਬੰਧੀ ਸੈਮੀਨਾਰ ਲਗਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਆਪਣੇ ਕਰੀਅਰ ਨੂੰ ਚੰਗਾ ਬਣਾ ਸਕਣ। ਇਸ ਦੇ ਨਾਲ ਕਿੱਤਾ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਕਿੱਤਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਿਦਿਆਰਥੀ ਇਸ ਗਾਈਡੈਂਸ ਸੈਮੀਨਾਰ ਦਾ ਹਿੱਸਾ ਬਣਨ ਅਤੇ ਚੰਗਾ ਕਰੀਅਰ ਬਣਾਉਣ ਲਈ ਵਿਸ਼ਾ ਮਾਹਿਰਾਂ ਕੋਲੋਂ ਜਾਣਕਾਰੀ ਪ੍ਰਾਪਤ ਕਰਨ।
Get all latest content delivered to your email a few times a month.