ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਇਲਾਕਿਆਂ ਦੇ ਵਿੱਚ ਵੱਧ ਰਹੀਆਂ ਕਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅੰਮ੍ਰਿਤਸਰ ਤੇ ਹੱਥੀ ਪੁਲਿਸ ਵੱਲੋਂ ਲਗਾਤਾਰ ਹੀ ਨਾਕੇਬੰਦੀਆਂ ਕਰਕੇ ਗੈਂਗਸਟਰਾਂ ਤੇ ਨਕੇਲ ਕੱਸੀ ਜਾ ਰਹੀ ਆ ਤੇ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਅੰਮ੍ਰਿਤਸਰ ਦੇ ਹਾਥੀ ਪੁਲਿਸ ਨੇ ਬਦਮਾਸ਼ ਹੈਪੀ ਪਾਸ਼ੀਆਂ ਦੇ ਦੋ ਸਾਥੀਆਂ ਨੂੰ ਗਿਰਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦਿਹਾਤੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਗੈਂਗਸਟਰਾਂ ਵਿਰੁੱਧ ਲਗਾਤਾਰ ਹੀ ਕਾਰਵਾਈ ਜਾਰੀ ਹੈ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 11 ਅਪ੍ਰੈਲ ਨੂੰ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨਾਂ ਦੀ ਪਹਿਚਾਣ ਪਲਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਇਹਨਾਂ ਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਸਨ। ਅਤੇ ਇਹ ਦੋਨੇ ਵਿਅਕਤੀ ਹੈਪੀ ਪਾਸੀਆਂ ਦੇ ਹੀ ਕਰਿੰਦੇ ਹਨ ਅਤੇ ਪੁੱਛਗਿੱਛ ਦੌਰਾਨ ਬਲਜਿੰਦਰ ਸਿੰਘ ਦੇ ਘਰ ਤੋਂ ਇੱਕ ਹੈਂਡਗਰਨੇਡ ਅਤੇ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਦੱਸਿਆ ਕਿ ਇਹਨਾਂ ਨੇ ਹੈਂਡ ਗਰਨੇਡ ਕਿਸੇ ਪਬਲਿਕ ਏਰੀਏ ਦੇ ਵਿੱਚ ਬਲਾਸਟ ਕਰਨਾ ਸੀ ਫਿਲਹਾਲ ਇਹਨਾਂ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਵਿਦੇਸ਼ ਦੇ ਵਿੱਚ ਐਫਬੀਆਈ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਪਾਸ਼ਿਆ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਅਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਦੇ ਵਿੱਚ ਹੈਪੀ ਪਾਸ਼ੀਆਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹੈ ਅਤੇ ਹੈਪੀ ਪਾਸ਼ੀਆਂ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲਿਸ ਕੇਂਦਰ ਦੀਆਂ ਏਜੰਸੀਆਂ ਦੇ ਨਾਲ ਵੀ ਰਾਬਤਾ ਕਾਇਮ ਕਰੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਸਾਮ ਦੀ ਜੇਲ ਦੇ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਦਾ ਐਨਐਸਏ ਹਜੇ ਖਤਮ ਨਹੀਂ ਹੋਇਆ ਤੇ ਅੰਮ੍ਰਿਤਪਾਲ ਸਿੰਘ ਨੂੰ ਹਜੇ ਪੰਜਾਬ ਵੀ ਨਹੀਂ ਲਿਆਂਦਾ ਜਾ ਰਿਹਾ ਅਤੇ ਨਾ ਹੀ ਕੋਈ ਪੁਲਿਸ ਦੀ ਟੀਮ ਅੰਮ੍ਰਿਤ ਪਾਲ ਸਿੰਘ ਨੂੰ ਲੈਣ ਵਾਸਤੇ ਅਸਾਮ ਗਈ ਹੈ।
Get all latest content delivered to your email a few times a month.