ਤਾਜਾ ਖਬਰਾਂ
ਚੰਡੀਗੜ੍ਹ- ਵਾਰਿਸ ਪੰਜਾਬ ਦੇ ਮੁੱਖੀ ਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ 'ਤੇ ਲੱਗੇ ਐਨ.ਐਸ.ਏ ਦੀ ਮਿਆਦ ਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਐਨਐਸਏ ਦੀ ਮਿਆਦ ਦੇ ਦਸਤਾਵੇਜ਼ਾਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਪਹੁੰਚਾ ਦਿੱਤਾ ਗਿਆ ਹੈ। ਉੱਥੇ ਹੀ ਇਸ ਵਾਧੇ ਨੂੰ ਲੈ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਐਨਐਸਏ ਨੂੰ ਵਧਾਉਣ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਿੱਖਾਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ। ਐਨਐਸਏ ਵਾਧੇ ਨਾਲ ਜਿੱਥੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਂਦਾ ਹੈ ਤਾਂ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ, ਪਰ ਅੰਮ੍ਰਿਤਪਾਲ ਸਿੰਘ ਦੇ ਜੇਲ 'ਚ ਰਹਿਣ ਦੇ ਬਾਵਜੂਦ ਵੀ ਬੰਬ ਧਮਾਕੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।
ਸੀਨੀਅਰ ਵਕੀਲ ਆਰਐਸ ਬੈਂਸ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੀਜੀ ਵਾਰ ਐਨਐਸਏ ਲਗਾਉਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਦਰਜ ਸਾਰੀਆਂ ਐਫਆਈਆਰ 'ਚ ਟ੍ਰਾਇਲ ਚਲਾਉਣਾ ਚਾਹੀਦਾ ਹੈ। ਦੱਸ ਦਈਏ ਕਿ ਵੀਕੀਲ ਆਰਐਸ ਬੈਂਸ ਨੇ ਅੰਮ੍ਰਿਤਪਾਲ 'ਤੇ ਦੂਜੀ ਵਾਰ ਲੱਗੇ ਐਨਐਸਏ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ । ਕਿਹਾ ਜਾ ਰਿਹਾ ਹੈ ਕਿ ਹੁਣ ਵੀ ਉਨ੍ਹਾਂ ਵੱਲੋਂ ਹਾਈਕੋਰਟ 'ਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।
Get all latest content delivered to your email a few times a month.