ਤਾਜਾ ਖਬਰਾਂ
ਵਿਧਾਇਕ ਅਮਰਗੜ੍ਹ ਅਤੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭੋਗੀਵਾਲ, ਅਕਬਰਪੁਰਾ ਅਤੇ ਫਲੌਂਡ ਖੁਰਦ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 01 ਕਰੋੜ 30 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੁੱਪਕਲ੍ਹਾਂ/ਮਾਲੇਰਕੋਟਲਾ/ਅਮਰਗੜ੍ਹ 19 ਅਪ੍ਰੈਲ ( ਭੁਪਿੰਦਰ ਗਿੱਲ) - ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਹਲਕਾ ਅਮਰਗੜ੍ਹ ਦੇ ਤਿੰਨ ਪਿੰਡਾਂ ਦੇ ਸਕੂਲਾਂ ਸਰਕਾਰੀ ਸਕੂਲਾਂ ਵਿਖੇ ਕਰੀਬ 01 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਕਮਰਿਆਂ ਦੇ ਨਵੀਨੀਕਰਨ, ਖੇਡਾਂ ਦੇ ਮੈਦਾਨ, ਬਾਥਰੂਮ ਅਤੇ ਸਕੂਲਾਂ ਦੀ ਚਾਰ ਦੀਵਾਰੀ ਦੇ ਕੰਮ ਮੁਕੰਮਲ ਕਰਕੇ ਵਿਦਿਆਰਥੀਆਂ ਦੇ ਸਪੁਰਦ ਕੀਤੇ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੀ ਮੌਜੂਦ ਸਨ । ਉਨ੍ਹਾਂ ਨੇ ਪਿੰਡ ਭੋਗੀਵਾਲ ਦੇ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਪ੍ਰਾਇਮਰੀ ਸਕੂਲ, ਪਿੰਡ ਅਕਬਰਪੁਰ ਸਰਕਾਰੀ ਸੀਨੀਅਰ ਸੈਕੈਂਡਰੀ ਤੇ ਪ੍ਰਾਇਮਰੀ ਸਕੂਲ ਅਤੇ ਪਿੰਡ ਫਲੌਡ ਖੁਰਦ ਦੇ ਸਕਰਾਰੀ ਪ੍ਰਾਇਮਰੀ ਸਕੂਲ ਵਿਖੇ ਜਾ ਕੇ ਜਿੱਥੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ।
ਵਿਧਾਇਕ ਅਮਰਗੜ੍ਹ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚੇ ਦੀਆਂ ਕਮੀਆਂ ਦੂਰ ਕਰਕੇ, ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰ ਕੇ ਸਿੱਖਿਆ ਦੇ ਖੇਤਰ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਜੋ ਕ੍ਰਾਂਤੀ ਲਿਆਂਦੀ ਹੈ ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਦੇ 103 ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 10 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਨੁਹਾਰ ਬਦਲੀ ਜਾ ਰਹੀ ਹੈ । ਉਨ੍ਹਾਂ ਹੋਰ ਦੱਸਿਆ ਕਿ ਦੇ 58 ਪ੍ਰਾਇਮਰੀ ਸਕੂਲਾਂ ਤੇ 06 ਕਰੋੜ 61 ਲੱਖ ਰੁਪਏ ਅਤੇ 45 ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਤੇ 03 ਕਰੋੜ 83 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀਆਂ ਤੇ ਸਕੂਲ ਸਟਾਫ ਨੇ ਗੱਜਣਮਾਜਰਾ ਅਤੇ ਡਿਪਟੀ ਕਮਿਸ਼ਨਰ ਦਾ ਭਰਵਾਂ ਸਵਾਗਤ ਕੀਤਾ ।
ਇਸ ਮੌਕੇ ਉਨ੍ਹਾਂ ਸਰਕਾਰ ਦੀ ਪੰਜਾਬ ਦੀ ਸਿੱਖਿਆ, ਸਿਹਤ ਤੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਪ੍ਰਤੀ ਬਣਾਈਆਂ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਵਾਂ ਆਮ ਲੋਕਾਂ ਦੇ ਪੁਹੰਚ ਵਿੱਚ ਲਿਆਉਣ ਦੇ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਸਿੱਖਿਅਤ ਅਤੇ ਸਿਹਤਮੰਦ ਨਸ਼ਾ ਮੁਕਤ ਸਮਾਜ ਦੀ ਸੁਰਚਨਾ ਹੋ ਸਕੇ । ਉਨ੍ਹਾਂ ਕਿਹਾ ਕਿ ਹੁਣ ਆਮ ਲੋਕਾਂ ਦਾ ਰੁਝਾਨ ਨਿੱਜੀ ਸਕੂਲਾਂ ਤੇ ਹਸਪਤਾਲਾਂ ਵੱਲ ਨਾਂ ਹੋ ਕੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਵੱਲ ਵਧਿਆ ਹੈ। ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਹਸਪਤਾਲਾਂ ਤੋਂ ਵੀ ਵਧੀਆ ਬਣਾ ਦਿੱਤਾ ਹੈ ਅਤੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਭੋਗੀਵਾਲ ਵਿਖੇ ਵਿਦਿਆਰਥੀਆਂ,ਮਾਪਿਆਂ,ਅਧਿਕਾਪਕਾਂ ਦੇ ਮੁਤੱਲਿਕ ਹੁੰਦਿਆ ਕਿਹਾ ਕਿ ਮਿਹਨਤ, ਸੰਘਰਸ਼ ਅਤੇ ਨਿਸ਼ਠਾ ਨਾਲ ਹਰੇਕ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਨਸ਼ਾ ਮੁਕਤ ਸਮਾਜ ਦੀ ਰਚਨਾ ਵਿੱਚ ਇੱਕ ਜਾਗਰੂਕਤਾ ਅਤੇ ਲੋਕ ਲਹਿਰ ਬਣਾ ਕੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ । ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਆਗਾਹ ਕੀਤਾ ਕਿ ਉਹ ਸਿੱਖਿਆ ਸੰਸਕਾਰ ਦੀ ਲਹਿਰ ਵਿੱਚ ਆਪਣਾ ਯੋਗਦਾਨ ਪਾਉਣ। ਨੌਜਵਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਜਿੰਮੇਵਾਰੀ ਨਿਭਾਣ। ਉਨ੍ਹਾਂ ਕਿਹਾ ਕਿ ਇਹ ਸਿੱਖਿਆ ਕ੍ਰਾਂਤੀ ਸਿਰਫ ਢਾਂਚਾਤਮਕ ਵਿਕਾਸ ਨਹੀਂ, ਸਗੋਂ ਸਮਾਜਿਕ ਸੁਧਾਰ ਅਤੇ ਚੇਤਨਾ ਦੀ ਲਹਿਰ ਵੀ ਹੈ, ਜੋ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਕਰਨ ਦੀ ਪਹਿਲੀ ਕੜੀ ਦਾ ਕੰਮ ਕਰੇਗੀ ।
ਇਸ ਮੌਕੇ ਸਰਪੰਚ ਹਰਜੀਤ ਸਿੰਘ,ਹਰਕਮਲ ਸਿੰਘ,ਵਰਿੰਦਰ ਸਿੰਘ,ਪੰਚ ਸਰਪ੍ਰੀਤ ਸਿੰਘ,ਹਰਪਾਲ ਸਿੰਘ,ਮਿੰਟੂ ਸਿੰਘ ਸਵਰਨ ਸਿੰਘ,ਡਾ.ਚਰਨਜੀਤ ਸਿੰਘ,ਸਤਨਾਮ ਸਿੰਘ,ਪ੍ਰਿੰਸੀਪਲ ਭੋਗੀਵਾਲ ਨਰੇਸ ਕੁਮਾਰ, ਪ੍ਰਿੰਸੀਪਲ ਪ੍ਰੀਤੀ,ਪ੍ਰਿੰਸੀਪਲ ਕਿਰਨਬਾਲਾ,ਬੀ.ਐਨ.ਓ ਮੁਹੰਮਦ ਇਮਰਾਨ,ਗੁਰਜੰਟ ਸਿੰਘ,ਜਗਦੀਪ ਸਿੰਘ ਤੋਂ ਇਲਾਵਾ ,ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ, ਰਾਸਟਰੀ ਐਵਾਰਡੀ ਪ੍ਰੇਮ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ ।
Get all latest content delivered to your email a few times a month.