ਤਾਜਾ ਖਬਰਾਂ
IPL-2025 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਆਹਮੋ-ਸਾਹਮਣੇ ਹੋਣਗੇ। ਇਹ ਮੈਚ ਪੰਜਾਬ ਦੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਪੰਜਾਬ ਨੇ ਬੈਂਗਲੁਰੂ ਨੂੰ 5 ਵਿਕਟਾਂ ਨਾਲ ਹਰਾਇਆ ਸੀ।
ਪੀਬੀਕੇਐਸ ਨੇ ਹੁਣ ਤੱਕ 7 ਮੈਚ ਖੇਡ ਕੇ 5 ਮੈਚ ਜਿੱਤੇ ਹਨ, ਜਦਕਿ ਆਰਸੀਬੀ ਨੇ ਇੰਨੇ ਹੀ ਮੈਚਾਂ ਵਿੱਚ 4 ਮੈਚ ਜਿੱਤੇ ਹਨ। ਇਸ ਦੌਰਾਨ ਦਿਨ ਦੇ ਦੂਜੇ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ (CSK) ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
Get all latest content delivered to your email a few times a month.